ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਹੈਦਰਾਬਾਦ ਹਾਊਸ ਵਿੱਚ ਮੀਟਿੰਗ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, “ਇੱਕ ਨਜ਼ਦੀਕੀ ਦੋਸਤ ਵੱਲੋਂ ਨਿੱਘਾ ਸੁਆਗਤ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦਾ ਹੈਦਰਾਬਾਦ ਹਾਊਸ ਵਿੱਚ ਸਵਾਗਤ ਕੀਤਾ।”
ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਸਰਕਾਰੀ ਦੌਰੇ ‘ਤੇ ਭਾਰਤ ਆਏ ਹਨ। ਕ੍ਰਾਊਨ ਪ੍ਰਿੰਸ ਵਜੋਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਫੇਰੀ ਹੈ। ਕ੍ਰਾਊਨ ਪ੍ਰਿੰਸ ਦੇ ਨਾਲ ਯੂਏਈ ਸਰਕਾਰ ਦੇ ਕਈ ਮੰਤਰੀ ਅਤੇ ਇੱਕ ਵਪਾਰਕ ਵਫ਼ਦ ਵੀ ਹੈ। ਕ੍ਰਾਊਨ ਪ੍ਰਿੰਸ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮਿਲਣਗੇ। ਉਹ ਮੰਗਲਵਾਰ ਨੂੰ ਇਕ ਵਪਾਰਕ ਮੰਚ ‘ਚ ਹਿੱਸਾ ਲੈਣ ਲਈ ਮੁੰਬਈ ਵੀ ਜਾਣਗੇ। ਹਾਲ ਹੀ ਦੇ ਸਾਲਾਂ ਵਿੱਚ, ਭਾਰਤ ਅਤੇ ਯੂਏਈ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਰਾਜਨੀਤੀ, ਵਪਾਰ, ਨਿਵੇਸ਼, ਸੰਪਰਕ, ਊਰਜਾ, ਤਕਨਾਲੋਜੀ, ਸਿੱਖਿਆ ਅਤੇ ਸੱਭਿਆਚਾਰ ਸਮੇਤ ਕਈ ਖੇਤਰਾਂ ਵਿੱਚ ਡੂੰਘੀ ਹੋਈ ਹੈ। ਕ੍ਰਾਊਨ ਪ੍ਰਿੰਸ ਦੀ ਯਾਤਰਾ ਭਾਰਤ-ਯੂਏਈ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨਵੇਂ ਅਤੇ ਉੱਭਰ ਰਹੇ ਖੇਤਰਾਂ ਵਿੱਚ ਸਾਂਝੇਦਾਰੀ ਲਈ ਰਾਹ ਖੋਲ੍ਹੇਗੀ।












