September 10, 2026, 10:33 pm
----------- Advertisement -----------
HomeNewsLatest Newsਮੌਸਮ ਵਿਭਾਗ ਵੱਲੋਂ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 11 ਸੂਬਿਆਂ 'ਚ ਭਾਰੀ ਮੀਂਹ ਦਾ...

ਮੌਸਮ ਵਿਭਾਗ ਵੱਲੋਂ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 11 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ

Published on

----------- Advertisement -----------

ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਪੂਰਬ ਦਿਸ਼ਾ ਤੋਂ ਹਵਾਵਾਂ ਚੱਲ ਰਹੀਆਂ ਹਨ। ਅਜਿਹੇ ‘ਚ ਅਗਲੇ ਛੇ ਦਿਨਾਂ ਤੱਕ ਕੁਝ ਸੂਬਿਆਂ ‘ਚ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਕੁਝ ਹਿੱਸਿਆਂ, ਮੱਧ ਭਾਰਤ ਅਤੇ ਦੱਖਣੀ ਪ੍ਰਾਇਦੀਪ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਜਾਂ ਇਸ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜਿਨ੍ਹਾਂ ਇਲਾਕਿਆਂ ‘ਚ ਅਜੇ ਮਾਨਸੂਨ ਨਹੀਂ ਪਹੁੰਚਿਆ, ਉੱਥੇ ਅਗਲੇ ਕੁਝ ਦਿਨਾਂ ‘ਚ ਮਾਨਸੂਨ ਦੀ ਐਂਟਰੀ ਹੋ ਜਾਵੇਗੀ। ਮੁੰਬਈ ਅਤੇ ਰਾਜਸਥਾਨ ‘ਚ ਬਾਰਿਸ਼ ਹੋ ਰਹੀ ਹੈ। ਸ਼ੁੱਕਰਵਾਰ ਨੂੰ ਭੋਪਾਲ ‘ਚ ਢਾਈ ਘੰਟੇ ‘ਚ ਭਾਰੀ ਮੀਂਹ ਪਿਆ। ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਅਤੇ ਸੜਕਾਂ ‘ਤੇ ਪਾਣੀ ਭਰ ਗਿਆ।
ਮੌਸਮ ਵਿਭਾਗ (IMD) ਨੇ ਮੁੰਬਈ, ਮੱਧ ਪ੍ਰਦੇਸ਼, ਦਿੱਲੀ, ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਦੱਖਣ-ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਪੂਰਬੀ ਰਾਜਸਥਾਨ, ਉਪ-ਹਿਮਾਲਿਆ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ ਅਤੇ ਉੱਤਰੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...