August 10, 2026, 7:33 am
----------- Advertisement -----------
HomeNewsBreaking Newsਰੂਸ 'ਚ MI-8T ਹੈਲੀਕਾਪਟਰ ਲਾਪਤਾ, ਕਰੂ ਮੈਂਬਰ ਸਮੇਤ 22 ਲੋਕ ਸਵਾਰ

ਰੂਸ ‘ਚ MI-8T ਹੈਲੀਕਾਪਟਰ ਲਾਪਤਾ, ਕਰੂ ਮੈਂਬਰ ਸਮੇਤ 22 ਲੋਕ ਸਵਾਰ

Published on

----------- Advertisement -----------

ਰੂਸ ਦਾ MI-8T ਹੈਲੀਕਾਪਟਰ ਉਡਾਣ ਦੌਰਾਨ ਲਾਪਤਾ ਹੋ ਗਿਆ ਹੈ। ਉਸ ਦੇ ਕਿਸੇ ਹਾਦਸੇ ਦਾ ਸ਼ਿਕਾਰ ਹੋਣ ਦਾ ਖਦਸ਼ਾ ਹੈ। ਜਿਸ ਸਮੇਂ ਹੈਲੀਕਾਪਟਰ ਲਾਪਤਾ ਹੋਇਆ, ਉਸ ਵਿੱਚ ਚਾਲਕ ਦਲ ਦੇ ਤਿੰਨ ਮੈਂਬਰਾਂ ਸਮੇਤ ਕੁੱਲ 22 ਲੋਕ ਸਵਾਰ ਸਨ।

ਨਾਲ ਹੀ ਇੰਟਰਫੈਕਸ ਨਿਊਜ਼ ਏਜੰਸੀ ਦੇ ਅਨੁਸਾਰ, ਰੂਸ ਦੀ ਹਵਾਈ ਆਵਾਜਾਈ ਏਜੰਸੀ ਨੇ ਕਿਹਾ ਕਿ ਹੈਲੀਕਾਪਟਰ ਨੇ ਕਾਮਚਟਕਾ ਖੇਤਰ ਵਿੱਚ ਵਚਕਾਜ਼ੇਟਸ ਜਵਾਲਾਮੁਖੀ ਦੇ ਨੇੜੇ ਇੱਕ ਸਾਈਟ ਤੋਂ 25 ਕਿਲੋਮੀਟਰ ਦੂਰ ਨਿਕੋਲੇਵਕਾ ਲਈ ਉਡਾਣ ਭਰੀ ਸੀ। ਆਈਆਰਏ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਹੈਲੀਕਾਪਟਰ ਝੀਲ ਵਿੱਚ ਡਿੱਗ ਗਿਆ। ਇਹ ਮਾਸਕੋ ਅਤੇ ਸੇਂਟ ਪੀਟਰਸਬਰਗ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਸੀ।

ਭਾਰਤੀ ਸਮੇਂ ਮੁਤਾਬਕ ਹੈਲੀਕਾਪਟਰ ਨੇ ਸਵੇਰੇ 9.30 ਵਜੇ ਬੇਸ ‘ਤੇ ਵਾਪਸ ਜਾਣਾ ਸੀ ਪਰ ਵਾਪਸ ਨਹੀਂ ਆਇਆ। ਚਾਲਕ ਦਲ ਦੇ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਫਾਇਦਾ ਨਹੀਂ ਹੋਇਆ। ਬਚਾਅ ਕਰਮਚਾਰੀਆਂ ਨੇ ਲਾਪਤਾ ਹੈਲੀਕਾਪਟਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਹੈਲੀਕਾਪਟਰ ਦੀ ਭਾਲ ਲਈ ਇਕ ਹੋਰ ਜਹਾਜ਼ ਭੇਜਿਆ ਗਿਆ ਹੈ। ਜਿਸ ਇਲਾਕੇ ‘ਚ ਹੈਲੀਕਾਪਟਰ ਲਾਪਤਾ ਹੋਇਆ ਸੀ, ਉਸ ਇਲਾਕੇ ‘ਚ ਬਾਰਿਸ਼ ਅਤੇ ਧੁੰਦ ਦੇਖਣ ਨੂੰ ਮਿਲੀ।

ਦੱਸ ਦਈਏ MI-8T, Mil mi-8 ਹੈਲੀਕਾਪਟਰ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਸੰਸਕਰਣ ਹੈ। ਇਹ ਪਹਿਲੀ ਵਾਰ 60 ਦੇ ਦਹਾਕੇ ਵਿੱਚ ਤਿਆਰ ਕੀਤਾ ਗਿਆ ਸੀ। ਇਹ ਪਹਿਲੀ ਵਾਰ 1967 ਵਿੱਚ ਰੂਸੀ ਫੌਜ ਲਈ ਵਰਤਿਆ ਗਿਆ ਸੀ। ਇਸ ਦੀ ਕੀਮਤ 15 ਮਿਲੀਅਨ ਡਾਲਰ (125 ਕਰੋੜ ਰੁਪਏ) ਹੈ।

MI-8T ਦੁਨੀਆ ਵਿੱਚ ਸਭ ਤੋਂ ਵੱਧ ਵਰਤੇ ਜਾਣ ਵਾਲੇ ਹੈਲੀਕਾਪਟਰਾਂ ਵਿੱਚੋਂ ਇੱਕ ਹੈ। ਰੂਸ ਨੇ ਇਸ ਦੇ 17 ਹਜ਼ਾਰ ਤੋਂ ਵੱਧ ਯੂਨਿਟ ਬਣਾਏ ਹਨ। ਭਾਰਤ, ਚੀਨ, ਈਰਾਨ ਸਮੇਤ 50 ਤੋਂ ਵੱਧ ਦੇਸ਼ ਇਸ ਦੀ ਵਰਤੋਂ ਕਰਦੇ ਹਨ। ਇਸਦੀ ਵਰਤੋਂ ਸਿਵਲ ਅਤੇ ਮਿਲਟਰੀ ਦੋਵਾਂ ਵਿੱਚ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...