ਅਰੁਣਾਚਲ ਪ੍ਰਦੇਸ਼ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਅਰੁਣਾਚਲ ਪ੍ਰਦੇਸ਼ ਦੇ ਉੱਪਰੀ ਸਿਆਂਗ ਜ਼ਿਲ੍ਹੇ ਵਿੱਚ ਇੱਕ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸਾ ਤੂਤੀਂਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿੰਗਿੰਗ ਪਿੰਡ ਨੇੜੇ ਵਾਪਰਿਆ। ਗੁਹਾਟੀ ਦੇ ਰੱਖਿਆ ਪੀਆਰਓ ਮੁਤਾਬਕ ਬਚਾਅ ਦਲ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਡਿਫੈਂਸ ਪੀਆਰਓ ਵੱਲੋ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਇਹ ਹਾਦਸਾ ਵਾਪਰਿਆ, ਉੱਥੇ ਪਹੁੰਚਣ ਲਈ ਕੋਈ ਸੜਕ ਮਾਰਗ ਨਹੀਂ ਹੈ। ਅਜਿਹੇ ‘ਚ ਬਚਾਅ ਕਾਰਜ ਕਰਨ ‘ਚ ਵੀ ਦਿੱਕਤ ਆ ਰਹੀ ਹੈ। ਹਾਲਾਂਕਿ ਬਚਾਅ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
----------- Advertisement -----------
ਅਰੁਣਾਚਲ ਪ੍ਰਦੇਸ਼ ‘ਚ ਫੌਜੀ ਹੈਲੀਕਾਪਟਰ ਕ੍ਰੈਸ਼
Published on
----------- Advertisement -----------
----------- Advertisement -----------












