September 27, 2026, 6:06 am
----------- Advertisement -----------
HomeNewsLatest News200 ਫੁੱਟ ਡੂੰਘੀ ਖੱਡ 'ਚ ਡਿੱਗਿਆ ਦੁੱਧ ਦਾ ਟੈਂਕਰ; ਹਾਦਸੇ 'ਚ 5...

200 ਫੁੱਟ ਡੂੰਘੀ ਖੱਡ ‘ਚ ਡਿੱਗਿਆ ਦੁੱਧ ਦਾ ਟੈਂਕਰ; ਹਾਦਸੇ ‘ਚ 5 ਲੋਕਾਂ ਦੀ ਮੌਤ

Published on

----------- Advertisement -----------

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਕਸਾਰਾ ਘਾਟ ਪਹਾੜੀ ਖੇਤਰ ਵਿੱਚ ਇੱਕ ਦੁੱਧ ਦਾ ਟੈਂਕਰ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਜ਼ਖਮੀ ਹੋ ਗਏ।
ਪੁਲਿਸ ਨੇ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਹੈ। ਪੁਲਸ ਅਧਿਕਾਰੀਆਂ ਮੁਤਾਬਕ ਪਹਿਲੀ ਨਜ਼ਰ ‘ਚ ਇਹ ਜਾਪਦਾ ਹੈ ਕਿ ਟੈਂਕਰ ਮੁੰਬਈ ਵੱਲ ਜਾ ਰਿਹਾ ਸੀ ਕਿ ਅਚਾਨਕ ਮੋੜ ਆਉਣ ‘ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਠਾਣੇ ਦਿਹਾਤੀ ਪੁਲਿਸ ਮੁਤਾਬਕ ਟੈਂਕਰ ਨਾਸਿਕ ਜ਼ਿਲ੍ਹੇ ਦੇ ਸਿੰਨਾਰ ਤੋਂ ਮੁੰਬਈ ਵੱਲ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਬਚਾਅ ਅਤੇ ਆਫਤ ਪ੍ਰਬੰਧਨ ਟੀਮ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਭਾਰੀ ਬਰਸਾਤ ਵਿਚਾਲੇ ਰੱਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਜ਼ਖਮੀਆਂ ਨੂੰ ਇਕ ਨਿੱਜੀ ਐਂਬੂਲੈਂਸ ਰਾਹੀਂ ਘੋਟੀ ਪਿੰਡ ਦੇ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...