November 24, 2026, 2:16 am
----------- Advertisement -----------
HomeNewsLatest Newsਜੇਲ੍ਹ ਪ੍ਰਸ਼ਾਸਨ ਲਈ ਸਿਰਦਰਦੀ ਬਣਿਆ ਇਹ ਮਿੰਨੀ ਫ਼ੋਨ, ਲੰਬਾਈ ਉਂਗਲ ਨਾਲੋਂ ਵੀ...

ਜੇਲ੍ਹ ਪ੍ਰਸ਼ਾਸਨ ਲਈ ਸਿਰਦਰਦੀ ਬਣਿਆ ਇਹ ਮਿੰਨੀ ਫ਼ੋਨ, ਲੰਬਾਈ ਉਂਗਲ ਨਾਲੋਂ ਵੀ ਛੋਟੀ

Published on

----------- Advertisement -----------

ਦੇਸ਼ ਦੀਆਂ ਕਈ ਛੋਟੀਆਂ-ਵੱਡੀਆਂ ਜੇਲ੍ਹਾਂ ਵਿੱਚ ਮਿੰਨੀ ਮੋਬਾਈਲ ਜੇਲ੍ਹ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ। ਇਹ ਚਾਈਨੀਜ਼ ਮਿੰਨੀ ਮੋਬਾਈਲ ਜੇਲ੍ਹ ਵਿੱਚ ਬੰਦ ਕੈਦੀਆਂ ਤੱਕ ਆਸਾਨੀ ਨਾਲ ਪਹੁੰਚ ਜਾਂਦੇ ਹਨ। ਇਹ ਮੋਬਾਈਲ ਫੋਨ ਦਿੱਖ ਵਿੱਚ ਇੱਕ ਆਮ ਵਿਅਕਤੀ ਦੀ ਉਂਗਲੀ ਨਾਲੋਂ ਆਕਾਰ ਵਿੱਚ ਛੋਟੇ ਹੁੰਦੇ ਹਨ। ਕੈਦੀਆਂ ਕੋਲੋਂ ਬਰਾਮਦ ਕੀਤੇ ਗਏ 90 ਫੀਸਦੀ ਮੋਬਾਈਲ ਫੋਨ ਇਕ ਖਾਸ ਬ੍ਰਾਂਡ ਦੇ ਹਨ, ਜੋ ਸਿਰਫ ਇਕ ਚੀਨੀ ਕੰਪਨੀ ਦੁਆਰਾ ਬਣਾਏ ਗਏ ਹਨ। ਇਨ੍ਹਾਂ ਫ਼ੋਨਾਂ ਦੀ ਵਰਤੋਂ ਕਰਕੇ ਅਪਰਾਧੀ ਜੇਲ੍ਹ ‘ਚੋਂ ਜ਼ਬਰੀ ਵਸੂਲੀ ਕਰਨ, ਕਤਲ ਦੀ ਯੋਜਨਾ ਬਣਾਉਣ ਅਤੇ ਅੰਜ਼ਾਮ ਦੇਣ, ਹਥਿਆਰਾਂ ਦੀ ਸਪਲਾਈ, ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਅਤੇ ਇੱਥੋਂ ਤੱਕ ਕਿ ਛੋਟੇ-ਵੱਡੇ ਸ਼ਹਿਰਾਂ ‘ਚ ਡਰੱਗ ਰੈਕੇਟ ਚਲਾਉਣ ਵਰਗੀਆਂ ਘਟਨਾਵਾਂ ਨੂੰ ਅੰਨ੍ਹੇਵਾਹ ਅੰਜਾਮ ਦੇ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਪ੍ਰਾਈਵੇਟ ਪਾਰਟਸ ਵਿੱਚ ਲੁਕਾ ਕੇ ਇਹ ਫੋਨ ਜੇਲ੍ਹਾਂ ਵਿੱਚ ਲਿਆਏ ਜਾਂਦੇ ਹਨ ਅਤੇ ਕੈਦੀਆਂ ਤੱਕ ਪਹੁੰਚਾਏ ਜਾਂਦੇ ਹਨ। ਸੁਰੱਖਿਆ ਕਾਰਨਾਂ ਕਰਕੇ ਅਸੀਂ ਚੀਨੀ ਕੰਪਨੀ ਦੇ ਇਸ ਮਿੰਨੀ ਮੋਬਾਈਲ ਫੋਨ ਦਾ ਨਾਮ ਨਹੀਂ ਦੱਸ ਰਹੇ ਹਾਂ ਜੋ ਜ਼ਿਆਦਾਤਰ ਜੇਲ੍ਹਾਂ ਵਿੱਚ ਵਰਤਿਆ ਜਾਂਦਾ ਹੈ। ਜੇਲ੍ਹ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਕੈਦੀ ਮੋਬਾਈਲ ਫ਼ੋਨਾਂ ਨੂੰ ਆਪਣੇ ਗੁਪਤ ਅੰਗਾਂ ਵਿੱਚ ਛੁਪਾ ਕੇ ਤਸਕਰੀ ਕਰਦੇ ਹਨ।

ਪੰਜਾਬ ਦੀ ਇਕ ਜੇਲ੍ਹ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਰਤੇ ਗਏ ਇਸ ਮਿੰਨੀ ਮੋਬਾਈਲ ਫੋਨ ਦੀ ਲੰਬਾਈ 7 ਸੈਂਟੀਮੀਟਰ ਤੋਂ ਘੱਟ ਅਤੇ ਚੌੜਾਈ 3 ਸੈਂਟੀਮੀਟਰ ਹੈ। ਮੋਬਾਈਲ ਫ਼ੋਨ ਦਾ ਆਕਾਰ ਇੰਨਾ ਛੋਟਾ ਹੈ ਕਿ ਜਦੋਂ ਜੇਲ੍ਹ ਸਟਾਫ਼ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਂਦੀ ਸੀ ਤਾਂ ਕੈਦੀ ਇਸ ਨੂੰ ਕੰਧਾਂ ਦੀਆਂ ਤਰੇੜਾਂ ਵਿੱਚ ਛੁਪਾ ਲੈਂਦੇ ਸਨ। ਜ਼ਿਆਦਾਤਰ ਮਿੰਨੀ ਮੋਬਾਈਲ ਇਕ ਵਿਸ਼ੇਸ਼ ਕੰਪਨੀ ਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...