April 17, 2025, 8:07 pm
----------- Advertisement -----------
HomeNewsBreaking Newsਉਹ ਲੀਡਰ ਜੋ ਮੋਦੀ ਸਰਕਾਰ ‘ਚ ਬਿਨਾਂ ਚੋਣ ਲੜੇ ਹੀ ਬਣੇ ਮੰਤਰੀ,...

ਉਹ ਲੀਡਰ ਜੋ ਮੋਦੀ ਸਰਕਾਰ ‘ਚ ਬਿਨਾਂ ਚੋਣ ਲੜੇ ਹੀ ਬਣੇ ਮੰਤਰੀ, ਪੜ੍ਹੋ ਵੇਰਵਾ

Published on

----------- Advertisement -----------

ਨਵੀਂ ਦਿੱਲੀ, 10 ਜੂਨ 2024 – ਨਰਿੰਦਰ ਮੋਦੀ ਨੇ ਐਤਵਾਰ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਜਵਾਹਰ ਲਾਲ ਨਹਿਰੂ ਤੋਂ ਬਾਅਦ ਅਜਿਹਾ ਕਰਨ ਵਾਲੇ ਉਹ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਦੇ ਨਾਲ 71 ਮੰਤਰੀਆਂ ਨੇ ਚੁੱਕੀ ਸਹੁੰ ਇਨ੍ਹਾਂ ਵਿੱਚ 30 ਕੈਬਨਿਟ ਮੰਤਰੀ ਅਤੇ 5 ਆਜ਼ਾਦ ਚਾਰਜ ਮੰਤਰੀ ਅਤੇ 36 ਰਾਜ ਮੰਤਰੀ ਸ਼ਾਮਲ ਹਨ।

ਇਸ ਦੇ ਨਾਲ ਹੀ 12 ਅਜਿਹੇ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ, ਜਿਨ੍ਹਾਂ ਨੇ ਚੋਣ ਨਹੀਂ ਲੜੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਹੈ। ਇਸ ਵਿੱਚ ਜੇਪੀ ਨੱਡਾ, ਅਸ਼ਵਨੀ ਵੈਸ਼ਨਵ, ਐਸ ਜੈਸ਼ੰਕਰ, ਨਿਰਮਲਾ ਸੀਤਾਰਮਨ, ਹਰਦੀਪ ਸਿੰਘ ਪੁਰੀ, ਜਯੰਤ ਚੌਧਰੀ, ਰਾਮਦਾਸ ਅਠਾਵਲੇ, ਰਾਮਨਾਥ ਠਾਕੁਰ, ਬੀ.ਐਲ.ਵਰਮਾ, ਸਤੀਸ਼ ਚੰਦਰ ਦੂਬੇ, ਪਵਿੱਤਰਾ ਮਾਰਗਰੀਟਾ ਅਤੇ ਜਾਰਜ ਕੁਰੀਅਨ ਸ਼ਾਮਲ ਹਨ।

ਇਸ ਤੋਂ ਬਿਨਾ ਤੁਹਾਨੂੰ ਦੱਸ ਦਈਏ ਕਿ ਅਸ਼ਵਿਨੀ ਵੈਸ਼ਨਵ ਓਡੀਸ਼ਾ ਤੋਂ ਰਾਜ ਸਭਾ ਮੈਂਬਰ ਹਨ। ਪਿਛਲੀ ਮੋਦੀ ਸਰਕਾਰ ‘ਚ ਨਿਰਮਲਾ ਸੀਤਾਰਮਨ ਵਿੱਤ ਮੰਤਰੀ ਸਨ, ਇਸ ਵਾਰ ਵੀ ਉਨ੍ਹਾਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਦਿੱਤੀ ਗਈ ਹੈ। ਉਹ ਕਰਨਾਟਕ ਤੋਂ ਰਾਜ ਸਭਾ ਦੀ ਮੈਂਬਰ ਹੈ। ਰਾਮਦਾਸ ਅਠਾਵਲੇ ਨੇ ਤੀਜੀ ਵਾਰ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ ਮਹਾਰਾਸ਼ਟਰ ਤੋਂ ਰਾਜ ਸਭਾ ਦੇ ਮੈਂਬਰ ਹਨ।

ਇਸ ਤੋਂ ਇਲਾਵਾ ਦੋ ਹਾਰੇ ਹੋਏ ਆਗੂਆਂ ਨੂੰ ਵੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ। ਤਾਮਿਲਨਾਡੂ ਦੇ ਨੀਲਗਿਰੀ ਤੋਂ ਭਾਜਪਾ ਉਮੀਦਵਾਰ ਐੱਲ. ਮੁਰੂਗਨ ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਉਹ ਡੀਐਮਕੇ ਦੇ ਏ. ਰਾਜਾ ਤੋਂ 2.40 ਲੱਖ ਵੋਟਾਂ ਨਾਲ ਹਾਰ ਗਏ। ਇਸ ਦੇ ਨਾਲ ਹੀ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਤੋਂ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਵੀ ਮੰਤਰੀ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਅਪ੍ਰੈਲ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ...

ਪੰਜਾਬ ਵਿੱਚ ਇੱਕ ਦਿਨ ਦੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ਮੌਕੇ ’ਤੇ ਸਰਕਾਰੀ ਛੁੱਟੀ ਐਲਾਨੀ ਗਈ...

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ, ਹੁਣ ਆਰਤੀ ਲਈ ਦੇਣੇ ਪੈਣਗੇ ਵੱਧ ਪੈਸੇ

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ...

124 ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮੰਡੀਆਂ ‘ਚ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਾਈ

ਮੰਡੀਆਂ ‘ਚ ਫ਼ਸਲਾਂ ਦੀ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ...