ਵੀਰਵਾਰ ਨੂੰ ਸੂਰਤ ਦੀ ਇਕ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ 2019 ‘ਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਰਾਹੁਲ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ ‘ਚ ਰਾਹੁਲ ਨੂੰ ਤੁਰੰਤ ਜ਼ਮਾਨਤ ਵੀ ਮਿਲ ਗਈ ਹੈ। ਇਸ ਦੇ ਨਾਲ ਹੀ ਰਾਹੁਲ ਅਤੇ ਹੋਰ ਵਿਰੋਧੀ ਨੇਤਾਵਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀਆਂ ਹਨ।
ਰਾਹੁਲ ਗਾਂਧੀ ਨੇ ਕਿਹਾ, “ਮੇਰਾ ਧਰਮ ਸੱਚ ਅਤੇ ਅਹਿੰਸਾ ‘ਤੇ ਆਧਾਰਿਤ ਹੈ। ਸੱਚ ਮੇਰਾ ਪਰਮਾਤਮਾ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।
ਇਸ ਦੇ ਨਾਲ ਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਪਣੇ ਟਵੀਟ ‘ਚ ਕਿਹਾ, “ਡਰੀ ਹੋਈ ਸੱਤਾ ਦੀ ਪੂਰੀ ਮਸ਼ੀਨਰੀ ਸਾਮ, ਦਾਮ, ਡੰਡ, ਭੇਦ ਲਗਾ ਕੇ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੇਰਾ ਭਰਾ ਨਾ ਕਦੇ ਡਰਿਆ, ਨਾ ਕਦੇ ਡਰੇਗਾ। ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹੇਗਾ। ਸੱਚ ਦੀ ਤਾਕਤ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਪਿਆਰ ਉਸ ਦੇ ਨਾਲ ਹੈ।”
----------- Advertisement -----------
ਮੋਦੀ ਸਰਨੇਮ ਮਾਮਲਾ: ਅਦਾਲਤ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ
Published on
----------- Advertisement -----------
----------- Advertisement -----------












