November 6, 2026, 2:50 pm
----------- Advertisement -----------
HomeNewsLatest Newsਕੇਰਲ ਤੋਂ ਬਾਅਦ ਰਾਜਧਾਨੀ ਦਿੱਲੀ 'ਚ Monkeypox ਦਾ ਮਾਮਲਾ ਆਇਆ ਸਾਹਮਣੇ

ਕੇਰਲ ਤੋਂ ਬਾਅਦ ਰਾਜਧਾਨੀ ਦਿੱਲੀ ‘ਚ Monkeypox ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਕੇਰਲ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ‘ਚ Monkeypox ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ ਇਸ ਮਰੀਜ਼ ਨੇ ਪਿਛਲੇ ਦਿਨਾਂ ‘ਚ ਕੋਈ ਵਿਦੇਸ਼ ਯਾਤਰਾ ਵੀ ਨਹੀਂ ਕੀਤੀ ਹੈ। ਸਿਹਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਅਨੁਸਾਰ ਮਰੀਜ਼ ਦੀ ਉਮਰ 31 ਸਾਲ ਦੇ ਕਰੀਬ ਹੈ ਅਤੇ ਉਸ ਨੂੰ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਥੇ, ਸਰਕਾਰ ਨੇ ਬਾਂਦਰਪੌਕਸ ਦੇ ਟੈਸਟ ਲਈ 16 ਲੈਬਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚੋਂ 2 ਕੇਰਲ ਵਿੱਚ ਹਨ।

ਸ਼ਨੀਵਾਰ ਨੂੰ WHO ਨੇ ਦੁਨੀਆ ਵਿੱਚ Monkeypox ਨੂੰ ਲੈ ਕੇ ਇੱਕ ਅਲਰਟ ਜਾਰੀ ਕੀਤਾ। ਵਿਸ਼ਵ ਸਿਹਤ ਸੰਗਠਨ (WHO) ਨੇ Monkeypox ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਹੈ। WHO ਨੇ ਬੈਠਕ ‘ਚ ਲੰਬੀ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਹੈ। ਇਹ ਬਿਮਾਰੀ ਹੁਣ ਤੱਕ 75 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਇਸ ਸਾਲ Monkeypox ਦਾ ਪਹਿਲਾ ਕੇਸ 6 ਮਈ ਨੂੰ ਬ੍ਰਿਟੇਨ ਵਿੱਚ ਪਾਇਆ ਗਿਆ ਸੀ। ਇਹ ਲਾਗ ਮਰੀਜ਼ ਦੀ ਚਮੜੀ ਦੇ ਸੰਪਰਕ ਵਿੱਚ ਆਉਣ ਨਾਲ ਜਾਂ ਮਰੀਜ਼ ਨਾਲ ਭੋਜਨ ਖਾਣ ਅਤੇ ਖਵਾਉਣ ਨਾਲ ਵੀ ਫੈਲਦੀ ਹੈ। ਇਸ ਤੋਂ ਇਲਾਵਾ ਸੰਕਰਮਿਤ ਵਿਅਕਤੀ ਦੇ ਕੱਪੜਿਆਂ, ਬਰਤਨਾਂ ਅਤੇ ਬਿਸਤਰੇ ਨੂੰ ਛੂਹਣ ਨਾਲ ਵੀ Monkeypox ਫੈਲ ਸਕਦਾ ਹੈ।
Monkeypoxmeter.com ਦੇ ਅੰਕੜਿਆਂ ਅਨੁਸਾਰ 16000 ਤੋਂ ਵੱਧ ਮਰੀਜ਼ਾਂ ਦੀ ਪੁਸ਼ਟੀ ਚੁੱਕੀ ਹੈ। ਇਨ੍ਹਾਂ ਵਿੱਚੋਂ ਯੂਰਪ ਵਿੱਚ ਸਭ ਤੋਂ ਵੱਧ 11,985 ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ। ਇਸ ਦੇ ਨਾਲ ਹੀ ਬਿਮਾਰੀ ਤੋਂ ਪ੍ਰਭਾਵਿਤ 10 ਦੇਸ਼ਾਂ ਵਿੱਚ ਬ੍ਰਿਟੇਨ, ਸਪੇਨ, ਅਮਰੀਕਾ, ਜਰਮਨੀ, ਫਰਾਂਸ, ਪੁਰਤਗਾਲ, ਕੈਨੇਡਾ, ਨੀਦਰਲੈਂਡ, ਇਟਲੀ ਅਤੇ ਬੈਲਜੀਅਮ ਸ਼ਾਮਲ ਹਨ। Monkeypox ਨੇ ਇਸ ਸਾਲ ਤਿੰਨ ਲੋਕਾਂ ਦੀ ਜਾਨ ਲੈ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...