August 6, 2026, 2:47 am
----------- Advertisement -----------
HomeNewsLatest Newsਦੇਸ਼ 'ਚ Monkeypox ਦਾ ਤੀਜਾ ਮਾਮਲਾ ਆਇਆ ਸਾਹਮਣੇ

ਦੇਸ਼ ‘ਚ Monkeypox ਦਾ ਤੀਜਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਦੇਸ਼ ਦੇ ਨਾਲ ਨਾਲ ਕੇਰਲ ‘ਚ Monkeypox ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਵੀ ਪਹਿਲਾਂ ਪਾਏ ਗਏ ਸੰਕਰਮਿਤਾਂ ਵਾਂਗ ਯੂਏਈ ਤੋਂ ਵਾਪਸ ਆਇਆ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਇੱਕ 35 ਸਾਲਾ ਵਿਅਕਤੀ ਜੋ 6 ਜੁਲਾਈ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਕੇਰਲ ਪਰਤਿਆ ਸੀ,ਇਸ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ।ਉਨ੍ਹਾਂ ਦੱਸਿਆ ਕਿ ਮਲਪੁਰਮ ਦਾ ਰਹਿਣ ਵਾਲਾ ਵਿਅਕਤੀ ਮੰਜੇਰੀ ਮੈਡੀਕਲ ਕਾਲਜ ‘ਚ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ ਦੀ ਹਾਲਤ ਸਥਿਰ ਹੈ। ਮਰੀਜ਼ ਦੇ ਸੰਪਰਕ ‘ਚ ਆਏ ਲੋਕਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਦੁਨੀਆ ਭਰ ਵਿੱਚ Monkeypox ਦੇ ਲਗਭਗ 14,000 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਅਫਰੀਕਾ ਵਿੱਚ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਪਹਿਲਾ ਦੂਜਾ ਮਰੀਜ਼ 31 ਸਾਲਾ ਦਾ ਨੌਜਵਾਨ ਹੈ। ਉਹ 13 ਜੁਲਾਈ ਨੂੰ ਦੁਬਈ ਤੋਂ ਮੰਗਲੁਰੂ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਇਸ ਤੋਂ ਪਹਿਲਾਂ 35 ਸਾਲਾ ਮਰੀਜ਼ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਕੋਲਮ ਪਹੁੰਚਿਆ ਸੀ। ਜਾਂਚ ਤੋਂ ਬਾਅਦ ਉਸ ਵਿੱਚ ਲੱਛਣ ਵੀ ਪਾਏ ਗਏ ਸਨ। Monkeypox ਦੇ ਮਰੀਜ਼ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਕੇਂਦਰ ਨੇ ਹਵਾਈ ਅੱਡੇ/ਬੰਦਰਗਾਹਾਂ ‘ਤੇ ਯਾਤਰੀਆਂ ਦੀ ਸਖ਼ਤ ਜਾਂਚ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...