September 5, 2026, 4:41 am
----------- Advertisement -----------
HomeNewsLatest Newsਖੂਨ ਦਾ ਬਦਲਾ ਖੂਨ! ਬਾਂਦਰਾਂ ਨੇ 250 ਕੁੱਤਿਆਂ ਨੂੰ ਉਚਾਈ ਤੋਂ ਸੁੱਟ...

ਖੂਨ ਦਾ ਬਦਲਾ ਖੂਨ! ਬਾਂਦਰਾਂ ਨੇ 250 ਕੁੱਤਿਆਂ ਨੂੰ ਉਚਾਈ ਤੋਂ ਸੁੱਟ ਕੇ ਮਾਰਿਆ

Published on

----------- Advertisement -----------

ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ‘ਚ ਬਾਂਦਰਾਂ ਵੱਲੋਂ ਬਦਲਾ ਲੈਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿਛਲੇ ਮਹੀਨੇ ਕੁੱਤਿਆਂ ਨੇ ਬਾਂਦਰ ਦੇ ਇੱਕ ਬੱਚੇ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਬਾਂਦਰਾਂ ਨੇ ਬਦਲਾ ਲੈਣ ਲਈ ਕੁੱਤਿਆਂ ਦੇ ਬੱਚਿਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਪਿਛਲੇ ਇੱਕ ਮਹੀਨੇ ਵਿੱਚ ਬਾਂਦਰ 250 ਦੇ ਕਰੀਬ ਕੁੱਤਿਆਂ ਨੂੰ ਉਚਾਈ ਤੋਂ ਸੁੱਟ ਕੇ ਮਾਰ ਚੁੱਕੇ ਹਨ। ਹੁਣ ਉਨ੍ਹਾਂ ਨੇ ਛੋਟੇ ਬੱਚਿਆਂ ‘ਤੇ ਵੀ ਹਮਲੇ ਸ਼ੁਰੂ ਕਰ ਦਿੱਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ ਬਾਂਦਰ ਕੁੱਤਿਆਂ ਦੇ ਕਰੀਬ 250 ਬੱਚਿਆਂ ਨੂੰ ਇਸ ਤਰ੍ਹਾਂ ਮਾਰ ਚੁੱਕੇ ਹਨ। ਮਾਜਲਗਾਓਂ ਤੋਂ ਲਗਭਗ 10 ਕਿਲੋਮੀਟਰ ਦੂਰ ਸਥਿਤ ਲਵੂਲ ਪਿੰਡ ਹੈ। ਕਰੀਬ ਪੰਜ ਹਜ਼ਾਰ ਦੀ ਆਬਾਦੀ ਵਾਲੇ ਇਸ ਪਿੰਡ ਵਿੱਚ ਹੁਣ ਕੋਈ ਕਤੂਰਾ ਨਜ਼ਰ ਨਹੀਂ ਆਉਂਦਾ।ਪਿੰਡ ਵਾਸੀਆਂ ਨੇ ਬਾਂਦਰਾਂ ਨੂੰ ਫੜਨ ਲਈ ਜੰਗਲਾਤ ਵਿਭਾਗ ਤੱਕ ਵੀ ਪਹੁੰਚ ਕੀਤੀ ਸੀ। ਜੰਗਲਾਤ ਵਿਭਾਗ ਦੇ ਕਰਮਚਾਰੀ ਵੀ ਆਏ ਪਰ ਉਹ ਕਿਸੇ ਵੀ ਬਾਂਦਰ ਨੂੰ ਫੜਨ ਵਿੱਚ ਨਾਕਾਮ ਰਹੇ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਾਂਦਰ ਬਦਲਾ ਲੈਣ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੀ ਸ਼ੁਰੂਆਤ ਕੁੱਤਿਆਂ ਨੇ ਬਾਂਦਰ ਦੇ ਬੱਚੇ ਨੂੰ ਮਾਰਨ ਨਾਲ ਕੀਤੀ ਸੀ।

ਇਸ ਤੋਂ ਬਾਅਦ ਹੀ ਬਾਂਦਰਾਂ ਨੇ ਕੁੱਤਿਆਂ ਦੇ ਬੱਚਿਆਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ। ਉਹ ਇਨ੍ਹਾਂ ਕਤੂਰਿਆਂ ਨੂੰ ਕਿਸੇ ਉੱਚੀ ਇਮਾਰਤ ਜਾਂ ਦਰੱਖਤ ‘ਤੇ ਲੈ ਜਾਂਦੇ ਹਨ ਅਤੇ ਉਥੋਂ ਹੇਠਾਂ ਸੁੱਟ ਦਿੰਦੇ ਹਨ।ਜੰਗਲਾਤ ਵਿਭਾਗ ਦੀ ਨਾਕਾਮੀ ਤੋਂ ਬਾਅਦ ਬਾਂਦਰਾਂ ਦੀ ਦਹਿਸ਼ਤ ਕਾਰਨ ਪਿੰਡ ਵਾਸੀਆਂ ਨੇ ਕੁੱਤਿਆਂ ਨੂੰ ਬਚਾਉਣ ਲਈ ਆਪਣੇ ਪੱਧਰ ’ਤੇ ਉਪਰਾਲੇ ਕੀਤੇ। ਪਰ, ਅਜਿਹਾ ਕਰਨਾ ਉਨ੍ਹਾਂ ਲਈ ਘਾਤਕ ਸਾਬਤ ਹੋ ਰਿਹਾ ਹੈ। ਉੱਚੀ ਇਮਾਰਤ ‘ਤੇ ਪਹੁੰਚਣ ਤੋਂ ਬਾਅਦ ਬਾਂਦਰ ਉਨ੍ਹਾਂ ‘ਤੇ ਵੀ ਹਮਲਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...