September 9, 2026, 5:28 pm
----------- Advertisement -----------
HomeNewsLatest NewsMonsoon Session : ਕਾਂਗਰਸ ਦੇ 4 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਮੁਅੱਤਲ

Monsoon Session : ਕਾਂਗਰਸ ਦੇ 4 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਮੁਅੱਤਲ

Published on

----------- Advertisement -----------

ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਜੋਤੀਮਣੀ, ਰਾਮਿਆ ਹਰੀਦਾਸ, ਮਣਿਕਮ ਟੈਗੋਰ, ਟੀਐਨ ਪ੍ਰਤਾਪਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੋਕਸਭਾ ‘ਚ ਤਖ਼ਤੀਆਂ ਲੈ ਕੇ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਇਸ ਕਾਰਨ ਲੋਕ ਸਭਾ ਸਪੀਕਰ ਨੇ ਕਾਂਗਰਸੀ ਸੰਸਦ ਮੈਂਬਰਾਂ ‘ਤੇ ਇਹ ਕਾਰਵਾਈ ਕੀਤੀ ਹੈ। ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਇਹ ਕਾਰਵਾਈ ਮਹਿੰਗਾਈ ਸਮੇਤ ਹੋਰ ਮੁੱਦਿਆਂ ‘ਤੇ ਵਿਰੋਧੀ ਮੈਂਬਰਾਂ ਦੇ ਭਾਰੀ ਹੰਗਾਮੇ ਦਰਮਿਆਨ ਕੀਤੀ ਹੈ। ਇਸ ਦੇ ਨਾਲ ਹੀ ਲੋਕ ਸਭਾ ਦੀ ਕਾਰਵਾਈ ਵੀ ਮੰਗਲਵਾਰ 26 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਓਧਰ,ਕਾਂਗਰਸ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਲੋਕ ਸਭਾ ‘ਚ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਕੇ ਇਹ ਸਮਝਦੇ ਹਨ ਕਿ ਅਸੀਂ ਡਰ ਜਾਵਾਂਗੇ ਪਰ ਜਦੋਂ ਤੱਕ ਮਹਿੰਗਾਈ ਦੇ ਮੁੱਦੇ ‘ਤੇ ਸਦਨ ‘ਚ ਚਰਚਾ ਨਹੀਂ ਹੁੰਦੀ, ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ। ਦੱਸ ਦਈਏ ਕਿ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸੰਸਦ ਕੰਪਲੈਕਸ ਦੇ ਅੰਦਰ ਤਖ਼ਤੀਆਂ ਲੈ ਕੇ ਜਾਣ ਅਤੇ ਵਿਰੋਧ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...