June 6, 2026, 4:15 pm
----------- Advertisement -----------
HomeNewsLatest News17 ਜੁਲਾਈ ਨੂੰ ਹੋਵੇਗੀ ਸੰਸਦ ਦੇ ਮਾਨਸੂਨ ਸੈਸ਼ਨ ਲਈ ਸਰਬ ਪਾਰਟੀ ਮੀਟਿੰਗ

17 ਜੁਲਾਈ ਨੂੰ ਹੋਵੇਗੀ ਸੰਸਦ ਦੇ ਮਾਨਸੂਨ ਸੈਸ਼ਨ ਲਈ ਸਰਬ ਪਾਰਟੀ ਮੀਟਿੰਗ

Published on

----------- Advertisement -----------

ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ12 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ 17 ਜੁਲਾਈ ਨੂੰ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਲਈ ਲੋਕ ਸਭਾ ਅਤੇ ਰਾਜ ਸਭਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਦਨਾਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ਸਰਬ ਪਾਰਟੀ ਮੀਟਿੰਗ ‘ਚ ਸਰਕਾਰ ਸਾਰੀਆਂ ਸਿਆਸੀ ਪਾਰਟੀਆਂ ਨਾਲ ਸੰਸਦ ਦੇ ਏਜੰਡੇ ‘ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ, ਤਾਂ ਜੋ ਸੰਸਦ ਦੇ ਦੋਵੇਂ ਸਦਨਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲ ਸਕੇ।
ਮੰਤਰੀ ਪ੍ਰਹਿਲਾਦ ਜੋਸ਼ੀ ਨੇ 17 ਜੁਲਾਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਸਰਕਾਰ ਦੇ ਕਈ ਹੋਰ ਮੰਤਰੀ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਜੇਪੀ ਨੱਡਾ, ਰਾਜਨਾਥ ਸਿੰਘ, ਪ੍ਰਹਿਲਾਦ ਜੋਸ਼ੀ, ਅਨੁਪ੍ਰਿਯਾ ਪਟੇਲ, ਪਸ਼ੂਪਤੀ ਪਾਰਸ, ਜੇਡੀਯੂ ਤੋਂ ਲਲਨ ਸਿੰਘ, ਅਸਮ ਗਣ ਪ੍ਰੀਸ਼ਦ ਤੋਂ ਬੀਰੇਨ ਵੈਸ਼ ਸਮੇਤ ਐਨਡੀਏ ਦੇ ਸਾਰੇ ਫਲੋਰ ਨੇਤਾ ਮੀਟਿੰਗ ਵਿੱਚ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...