ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ, ਕਈ ਥਾਵਾਂ ‘ਤੇ ਭੰਨਤੋੜ ਕੀਤੀ ਗਈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਦੱਸਿਆ ਕਿ ਅਗਨੀਪਥ ਯੋਜਨਾ ਦੇ ਵਿਰੋਧ ਦੌਰਾਨ ਦੇਸ਼ ਭਰ ਵਿੱਚ 2000 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ।
ਰਾਜ ਸਭਾ ‘ਚ ਇਕ ਲਿਖਤੀ ਜਵਾਬ ‘ਚ ਉਨ੍ਹਾਂ ਕਿਹਾ ਕਿ 15 ਜੂਨ ਤੋਂ 23 ਜੂਨ ਤੱਕ 2132 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਵੈਸ਼ਨਵ ਨੇ ਇਹ ਵੀ ਦੱਸਿਆ ਕਿ 14 ਜੂਨ 2022 ਤੋਂ 30 ਜੂਨ 2022 ਦੇ ਸਮੇਂ ਦੌਰਾਨ, ਅਗਨੀਪਥ ਯੋਜਨਾ ਦੇ ਵਿਰੋਧ ਕਾਰਨ ਰੇਲਗੱਡੀਆਂ ਦੇ ਰੱਦ ਹੋਣ ਕਾਰਨ 102.96 ਕਰੋੜ ਰੁਪਏ ਅਤੇ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਕਾਰਨ 259.44 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸ ਦਈਏ ਕਿ ਅਗਨੀਪਥ ਸਕੀਮ ਦੇ ਵਿਰੋਧ ਕਾਰਨ ਰੱਦ ਕੀਤੀਆਂ ਸਾਰੀਆਂ ਪ੍ਰਭਾਵਿਤ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
----------- Advertisement -----------
‘ਅਗਨੀਪਥ’ ਯੋਜਨਾ ਦੇ ਵਿਰੋਧ ਦੌਰਾਨ 2000 ਤੋਂ ਵੱਧ ਟਰੇਨਾਂ ਹੋਈਆਂ ਪ੍ਰਭਾਵਿਤ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ
Published on
----------- Advertisement -----------
----------- Advertisement -----------











