June 8, 2026, 5:07 pm
----------- Advertisement -----------
HomeNewsLatest NewsMP :ਪੈਟਰੋਲ -ਡੀਜ਼ਲ ਨਾਲ ਭਰੇ ਟੈਂਕਰ 'ਚ ਜ਼ਬਰਦਸਤ ਧਮਾਕਾ; ਇਕ ਦੀ ਮੌਤ,...

MP :ਪੈਟਰੋਲ -ਡੀਜ਼ਲ ਨਾਲ ਭਰੇ ਟੈਂਕਰ ‘ਚ ਜ਼ਬਰਦਸਤ ਧਮਾਕਾ; ਇਕ ਦੀ ਮੌਤ, 7 ਬੱਚਿਆਂ ਸਮੇਤ 20 ਤੋਂ ਵੱਧ ਜ਼ਖਮੀ

Published on

----------- Advertisement -----------

ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਬੁੱਧਵਾਰ ਤੜਕੇ ਪੈਟਰੋਲ ਅਤੇ ਡੀਜ਼ਲ ਨਾਲ ਭਰਿਆ ਇੱਕ ਟੈਂਕਰ ਪਲਟ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੀ ਭੀੜ ਲੱਗ ਗਈ। ਉਦੋਂ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ 20 ਸਾਲਾ ਲੜਕੀ ਦਾ ਸਿਰਫ ਪਿੰਜਰ ਹੀ ਬਚਿਆ। ਨਾਲ ਹੀ ਉੱਥੇ ਮੌਜੂਦ 22 ਤੋਂ ਵੱਧ ਲੋਕ ਜ਼ਖਮੀ ਹੋ ਗਏ। ਟੈਂਕਰ ਡਰਾਈਵਰ ਅਤੇ ਕਲੀਨਰ ਫਰਾਰ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਿਕ ਇਹ ਧਮਾਕਾ ਟੈਂਕਰ ਦੇ ਪਲਟਣ ਦੇ ਕਰੀਬ ਦੋ ਘੰਟੇ ਬਾਅਦ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਪੁਲੀਸ ਨੇ ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਵਿੱਚ 7 ​​ਬੱਚੇ ਅਤੇ 13 ਮਰਦ-ਔਰਤਾਂ ਸ਼ਾਮਲ ਹਨ। 8 ਲੋਕ ਗੰਭੀਰ ਹਨ, ਜਿਨ੍ਹਾਂ ਨੂੰ ਇੰਦੌਰ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜਿਵੇਂ ਹੀ ਪਿੰਡ ਵਾਸੀਆਂ ਨੂੰ ਟੈਂਕਰ ਪਲਟਣ ਦੀ ਸੂਚਨਾ ਮਿਲੀ ਤਾਂ ਲੋਕ ਟੈਂਕਰ ਕੋਲ ਪਹੁੰਚ ਗਏ। ਉਹ ਡੀਜ਼ਲ ਤੇ ਪੈਟਰੋਲ ਭਰਨ ਲਈ ਭਾਂਡੇ ਲੈ ਕੇ ਘਟਨਾ ਵਾਲੀ ਜਗਾ ਤੇ ਪਹੁੰਚ ਗਏ। ਇਸ ਦੌਰਾਨ ਧਮਾਕਾ ਹੋਇਆ, ਜਿਸ ਨਾਲ ਲੋਕ ਜ਼ਖਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...