July 11, 2026, 2:31 pm
----------- Advertisement -----------
HomeNewsLatest Newsਮੱਧ ਪ੍ਰਦੇਸ਼ ਦੇ ਵੱਲਭ ਭਵਨ 'ਚ ਲੱਗੀ ਅੱ/ਗ, ਸਰਕਾਰੀ ਦਸਤਾਵੇਜ਼ ਸੜ ਕੇ...

ਮੱਧ ਪ੍ਰਦੇਸ਼ ਦੇ ਵੱਲਭ ਭਵਨ ‘ਚ ਲੱਗੀ ਅੱ/ਗ, ਸਰਕਾਰੀ ਦਸਤਾਵੇਜ਼ ਸੜ ਕੇ ਹੋਏ ਸੁਆਹ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

Published on

----------- Advertisement -----------

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਸਥਿਤ ਮੰਤਰਾਲੇ ਦੀ ਇਮਾਰਤ (ਵਲਭ ਭਵਨ) ‘ਚ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਇਹ ਅੱਗ ਵੱਲਭ ਭਵਨ ਦੇ ਗੇਟ ਨੰਬਰ 5 ਅਤੇ 6 ਦੇ ਸਾਹਮਣੇ ਪੁਰਾਣੀ ਇਮਾਰਤ ਵਿੱਚ ਲੱਗੀ। ਤੀਜੀ ਮੰਜ਼ਿਲ ‘ਤੇ ਲੱਗੀ ਅੱਗ ਹਵਾ ਕਾਰਨ ਤੇਜ਼ੀ ਨਾਲ ਫੈਲ ਗਈ। ਜਿਸ ਕਾਰਨ ਸਰਕਾਰੀ ਦਸਤਾਵੇਜ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਭੋਪਾਲ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਸ਼ਨੀਵਾਰ ਨੂੰ ਛੁੱਟੀ ਹੋਣ ਕਾਰਨ ਕੋਈ ਵੀ ਕਰਮਚਾਰੀ ਮੰਤਰਾਲੇ ਵਿੱਚ ਮੌਜੂਦ ਨਹੀਂ ਸੀ। ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਦੱਸਿਆ ਕਿ ਅੱਜ ਮੰਤਰਾਲੇ ਦੀ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੁੱਖ ਸਕੱਤਰ ਨੂੰ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕੋਈ ਵੀ ਜ਼ਰੂਰੀ ਦਸਤਾਵੇਜ਼ ਨਾ ਸੜਿਆ ਹੋਵੇ। ਅੱਗ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਘਟਨਾ ਦੇ ਕਾਰਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਲੈਕਟਰ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਹ ਯਕੀਨੀ ਬਣਾਉਣ ਲਈ ਸਾਵਧਾਨੀ ਵਰਤੀ ਜਾਵੇ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...