ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਬੋਰਾੜ ਨਦੀ ਦੇ ਪੁਲ ਤੋਂ ਇੱਕ ਯਾਤਰੀ ਬੱਸ 50 ਫੁੱਟ ਹੇਠਾਂ ਡਿੱਗ ਗਈ। ਇਸ ਹਾਦਸੇ ‘ਚ 22 ਲੋਕਾਂ ਦੀ ਮੌਤ ਹੋ ਗਈ ਹੈ, ਦੱਸਿਆ ਜਾ ਰਿਹਾ ਹੈ ਕਿ 15 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ 20-25 ਲੋਕ ਜ਼ਖਮੀ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਖਰਗੋਨ ‘ਚ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਇਹ ਹਾਦਸਾ ਸਵੇਰੇ ਕਰੀਬ ਨੌਂ ਵਜੇ ਵਾਪਰਿਆ। ਇਸ ਹਾਦਸੇ ਵਿੱਚ ਔਰਤਾਂ, ਤਿੰਨ ਬੱਚਿਆਂ ਅਤੇ ਨੌਂ ਪੁਰਸ਼ਾਂ ਸਮੇਤ ਕੁੱਲ 22 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਮ੍ਰਿਤਕ ਖਰਗੋਨ ਦੇ ਦੱਸੇ ਜਾ ਰਹੇ ਹਨ। 10 ਜ਼ਖਮੀਆਂ ਨੂੰ ਇੰਦੌਰ ਰੈਫਰ ਕੀਤਾ ਗਿਆ ਹੈ। 22 ਜ਼ਖ਼ਮੀਆਂ ਦਾ ਖਰਗੋਨ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਬੱਸ ਦੀ ਰਫਤਾਰ ਤੇਜ਼ ਸੀ ਅਤੇ ਬੱਸ ਰੇਲਿੰਗ ਤੋੜਦੀ ਹੋਈ ਸੁੱਕੀ ਨਦੀ ‘ਚ ਜਾ ਡਿੱਗੀ।
----------- Advertisement -----------
ਮੱਧ ਪ੍ਰਦੇਸ਼ ਦੇ ਖਰਗੋਨ ‘ਚ ਦਰਦਨਾਕ ਹਾਦਸਾ, ਯਾਤਰੀਆਂ ਨਾਲ ਭਰੀ ਬੱਸ 50 ਫੁੱਟ ਉੱਚੇ ਪੁਲ ਤੋਂ ਡਿੱਗੀ ਹੇਠਾਂ
Published on
----------- Advertisement -----------
----------- Advertisement -----------












