October 24, 2026, 7:47 pm
----------- Advertisement -----------
HomeNewsLatest Newsਵਿਦਿਆਰਥਣ ਨੇ ਕੀਤੀ ਸ਼ਿਕਾਇਤ ਤਾਂ ਮੰਤਰੀ ਨੇ ਖ਼ੁਦ ਸਰਕਾਰੀ ਸਕੂਲ ਦਾ ਪਖ਼ਾਨਾ...

ਵਿਦਿਆਰਥਣ ਨੇ ਕੀਤੀ ਸ਼ਿਕਾਇਤ ਤਾਂ ਮੰਤਰੀ ਨੇ ਖ਼ੁਦ ਸਰਕਾਰੀ ਸਕੂਲ ਦਾ ਪਖ਼ਾਨਾ ਕੀਤਾ ਸਾਫ਼

Published on

----------- Advertisement -----------

ਮੱਧ ਪ੍ਰਦੇਸ਼ ਦੇ ਊਰਜਾ ਮੰਤਰੀ ਪ੍ਰਦੂਮਨ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਇਕ ਸਰਕਾਰੀ ਸਕੂਲ ਦੇ ਪਖ਼ਾਨੇ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਸੰਦੇਸ਼ ਦਿੱਤਾ। ਦਰਅਸਲ ਮੰਤਰੀ ਪ੍ਰਦੂਮਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਚ ਦਾ ਨਿਰੀਖਣ ਕਰਨ ਪੁੱਜੇ ਸਨ। ਇੱਥੇ ਉਨ੍ਹਾਂ ਨੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਇਕ ਵਿਦਿਆਰਥਣ ਨੇ ਮੰਤਰੀ ਨੂੰ ਦੱਸਿਆ ਕਿ ਸਕੂਲ ਦਾ ਪਖ਼ਾਨਾ ਕਾਫੀ ਗੰਦਾ ਹੈ। ਇਸ ਦੇ ਚੱਲਦੇ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇੰਨਾ ਸੁਣਦੇ ਹੀ ਮੰਤਰੀ ਸਿੱਧੇ ਪਖ਼ਾਨੇ ਵਿਚ ਪਹੁੰਚ ਗਏ ਅਤੇ ਬਿਨਾਂ ਕੋਈ ਸਮਾਂ ਗੁਆਏ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਹੀ ਪਖ਼ਾਨੇ ਦੀ ਸਫ਼ਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਪੂਰੇ ਪਖ਼ਾਨੇ ਨੂੰ ਚੰਗੇ ਤਰੀਕੇ ਨਾਲ ਸਾਫ਼ ਕੀਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਜਨਤਕ ਪਖ਼ਾਨਿਆਂ ਦੀ ਸਫ਼ਾਈ ਕਰਦੇ ਅਤੇ ਸੜਕ ’ਤੇ ਝਾੜੂ ਲਾਉਂਦੇ ਨਜ਼ਰ ਆ ਚੁੱਕੇ ਹਨ।
ਮੰਤਰੀ ਪ੍ਰਦੂਮਨ ਸਿੰਘ ਤੋਮਰ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਵਿਦਿਆਰਥਣ ਨੇ ਮੈਨੂੰ ਕਿਹਾ ਕਿ ਸਕੂਲ ਵਿਚ ਪਖ਼ਾਨਿਆਂ ਵਿਚ ਸਾਫ਼-ਸਫ਼ਾਈ ਨਹੀਂ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਪਰੇਸ਼ਾਨੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ 30 ਦਿਨ ਸਵੱਛਤਾ ਦਾ ਸੰਕਲਪ ਲਿਆ ਹੈ ਅਤੇ ਮੈਂ ਹਰ ਦਿਨ ਕਿਸੇ ਨਾ ਕਿਸੇ ਸੰਸਥਾ ਵਿਚ ਜਾਵਾਂਗਾ ਅਤੇ ਇਸ ਨੂੰ ਸਾਫ਼ ਕਰਾਂਗਾ। ਮੈਂ ਚਾਹੁੰਦਾ ਹਾਂ ਕਿ ਸਵੱਛਤਾ ਦਾ ਸੰਦੇਸ਼ ਸਾਰੇ ਲੋਕਾਂ ਤੱਕ ਪਹੁੰਚੇ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਸਵੱਛਤਾ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਦੀ ਅਪੀਲ ਕਰਨ ਦੇ ਨਾਲ ਹੀ ਨਗਰ-ਨਿਗਮ ਦੇ ਅਧਿਕਾਰੀਆਂ ਨੂੰ ਸਕੂਲਾਂ ਦੇ ਪਖ਼ਾਨਿਆਂ ਨੂੰ ਰੋਜ਼ਾਨਾ ਸਾਫ਼ ਰੱਖਣ ਦੇ ਵੀ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...