November 11, 2026, 4:48 pm
----------- Advertisement -----------
HomeNewsEntertainmentਪ੍ਰੀ-ਵੈਡਿੰਗ ਫੰਕਸ਼ਨ 'ਚ ਬੇਟੇ ਅਨੰਤ ਦੀ Speech ਸੁਣ ਭਾਵੁਕ ਹੋ ਗਏ ਮੁਕੇਸ਼...

ਪ੍ਰੀ-ਵੈਡਿੰਗ ਫੰਕਸ਼ਨ ‘ਚ ਬੇਟੇ ਅਨੰਤ ਦੀ Speech ਸੁਣ ਭਾਵੁਕ ਹੋ ਗਏ ਮੁਕੇਸ਼ ਅੰਬਾਨੀ, ਜਾਣੋ ਅਜਿਹਾ ਕੀ ਕਿਹਾ?

Published on

----------- Advertisement -----------

ਅੰਬਾਨੀ ਪਰਿਵਾਰ ਨੇ ਜਾਮਨਗਰ ‘ਚ ਆਪਣੇ ਛੋਟੇ ਬੇਟੇ ਦੇ ਪ੍ਰੀ-ਵੈਡਿੰਗ ਫੰਕਸ਼ਨ ਨੂੰ ਖਾਸ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਹੈ। ਇਸ ਸਮੇਂ ਦੁਨੀਆ ਦੀਆਂ ਨਜ਼ਰਾਂ ਗੁਜਰਾਤ ਦੇ ਛੋਟੇ ਜਿਹੇ ਸ਼ਹਿਰ ਜਾਮਨਗਰ ‘ਤੇ ਟਿਕੀਆਂ ਹੋਈਆਂ ਹਨ। ਬੀਤੀ ਰਾਤ ਦੋਵੇਂ ਜਿਵੇਂ ਹੀ ਸਟੇਜ ‘ਤੇ ਅਨੰਤ ਨੇ ਮਾਈਕ ਹੱਥ ‘ਚ ਫੜਿਆ ਤਾਂ ਸਾਰਿਆਂ ਨੂੰ ਭਾਵੁਕ ਕਰ ਦਿੱਤਾ।ਅਨੰਤ ਨੇ ਆਪਣੇ ਬੋਲਾਂ ਨਾਲ ਪਿਤਾ ਮੁਕੇਸ਼ ਅੰਬਾਨੀ ਦੇ ਨਾਲ ਨਾਲ ਸਾਰਿਆਂ ਨੂੰ ਭਾਵੁਕ ਕਰ ਦਿੱਤਾ।

ਅਨੰਤ ਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਦੀ ਮਾਂ ਨੇ ਪਿਛਲੇ 3-4 ਮਹੀਨਿਆਂ ਤੋਂ 18 ਤੋਂ 19 ਘੰਟੇ ਕੰਮ ਕਰਕੇ ਉਸ ਦੇ ਪ੍ਰੀ-ਵੈਡਿੰਗ ਫੰਕਸ਼ਨ ਨੂੰ ਖਾਸ ਬਣਾ ਦਿੱਤਾ। ਅਨੰਤ ਨੇ ਦੱਸਿਆ ਕਿ ਉਸ ਦੀ ਮਾਂ, ਉਸ ਦੇ ਪਿਤਾ ਅਤੇ ਉਸ ਦਾ ਪਰਿਵਾਰ ਸਿਰਫ 3 ਤੋਂ 4 ਘੰਟੇ ਹੀ ਸੌਂ ਰਹੇ ਹਨ, ਤਾਂ ਜੋ ਇਹ ਸਮਾਰੋਹ ਉਸ ਲਈ ਅਤੇ ਰਾਧਿਕਾ ਲਈ ਯਾਦਗਾਰ ਬਣ ਸਕੇ।
ਆਪਣੀ ਸਿਹਤ ਬਾਰੇ ਗੱਲ ਕਰਦੇ ਹੋਏ, ਅਨੰਤ ਅੰਬਾਨੀ ਨੇ ਕਿਹਾ ਕਿ ਕਿਵੇਂ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਬਣ ਕੇ ਉਭਰੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਬਚਪਨ ਵਿੱਚ ਕਈ ਸਿਹਤ ਸਮੱਸਿਆਵਾਂ ਵਿੱਚੋਂ ਲੰਘਿਆ। ਬਹੁਤ ਦਰਦ ਝੱਲਿਆ, ਪਰ ਮੇਰੇ ਮਾਪਿਆਂ ਨੇ ਕਦੇ ਵੀ ਮੈਨੂੰ ਵੱਖਰਾ ਮਹਿਸੂਸ ਨਹੀਂ ਕਰਵਾਇਆ।ਉਹ ਮੇਰਾ ਸਭ ਤੋਂ ਵੱਡਾ ਸਹਾਰਾ ਬਣ ਕੇ ਮੇਰੇ ਨਾਲ ਖੜੇ, ਮੈਨੂੰ ਬਹੁਤ ਹਿੰਮਤ ਦਿੱਤੀ।’
ਬੇਟੇ ਅਨੰਤ ਦੀ ਗੱਲ ਸੁਣ ਕੇ ਮੁਕੇਸ਼ ਅੰਬਾਨੀ ਭਾਵੁਕ ਹੋ ਗਏ। ਇਸ ਤੋਂ ਬਾਅਦ ਅਨੰਤ ਨੇ ਆਪਣੀ ਹੋਣ ਵਾਲੀ ਪਤਨੀ ਰਾਧਿਕਾ ਮਰਚੈਂਟ ਦੀ ਵੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਅਸੀਂ ਸੱਤ ਸਾਲਾਂ ਤੋਂ ਇਕੱਠੇ ਹਾਂ ਅਤੇ ਮੈਂ ਉਸ ਨੂੰ ਹਰ ਰੋਜ਼ ਪਿਆਰ ਕਰਦਾ ਹਾਂ। ਜਦੋਂ ਵੀ ਮੈਂ ਰਾਧਿਕਾ ਨੂੰ ਮਿਲਦਾ ਹਾਂ ਤਾਂ ਮੇਰੇ ਦਿਲ ‘ਚ ਭੂਚਾਲ ਅਤੇ ਸੁਨਾਮੀ ਆ ਜਾਂਦੀ ਹੈ। ਉਨ੍ਹਾਂ ਨੇ ਰਾਧਿਕਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਮੁਸ਼ਕਿਲਾਂ ‘ਚ ਹਮੇਸ਼ਾ ਮੇਰੇ ਨਾਲ ਖੜ੍ਹੀ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...