September 10, 2026, 2:14 am
----------- Advertisement -----------
HomeNewsBreaking Newsਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾ.ਰਨ ਦੀ ਧਮਕੀ; ਅਣਪਛਾਤੇ ਵਿਅਕਤੀ ਨੇ 20...

ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾ.ਰਨ ਦੀ ਧਮਕੀ; ਅਣਪਛਾਤੇ ਵਿਅਕਤੀ ਨੇ 20 ਕਰੋੜ ਦੀ ਕੀਤੀ ਮੰਗ

Published on

----------- Advertisement -----------

ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਈਮੇਲ ਭੇਜ ਕੇ 20 ਕਰੋੜ ਰੁਪਏ ਦੀ ਮੰਗ ਕੀਤੀ ਹੈ।ਈਮੇਲ ਰਾਹੀਂ ਇਹ ਵੀ ਕਿਹਾ ਕਿ ਉਹ ਉਨ੍ਹਾਂ ਨੂੰ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ਾਂ ਤੋਂ ਮਰਵਾ ਦੇਣਗੇ। ਸੂਤਰਾਂ ਮੁਤਾਬਕ ਅੰਬਾਨੀ ਨੂੰ ਇਹ ਧਮਕੀ ਵੀਰਵਾਰ (27 ਅਕਤੂਬਰ) ਦੀ ਸ਼ਾਮ ਨੂੰ ਮਿਲੀ।
ਮੀਡੀਆ ਰਿਪੋਰਟਸ ਮੁਤਾਬਿਕ, ਈਮੇਲ ‘ਚ ਲਿਖਿਆ ਸੀ ਕਿ ‘ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ ਦੇ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ’। ਇਹ ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ ‘ਤੇ, ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਪਿਛਲੇ ਸਾਲ 29 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ Z ਸ਼੍ਰੇਣੀ ਤੋਂ ਵਧਾ ਕੇ Z+ ਕਰ ਦਿੱਤੀ ਸੀ। ਮੁਕੇਸ਼ ਅੰਬਾਨੀ ਸੁਰੱਖਿਆ ਦਾ ਸਾਰਾ ਖਰਚਾ ਆਪ ਅਦਾ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...