July 22, 2026, 2:57 am
----------- Advertisement -----------
HomeNewsLatest Newsਮੁੰਬਈ ਦੇ ਡੋਂਬੀਵਲੀ 'ਚ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਲੱਗੀ ਭਿਆਨਕ ਅੱਗ,...

ਮੁੰਬਈ ਦੇ ਡੋਂਬੀਵਲੀ ‘ਚ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਲੱਗੀ ਭਿਆਨਕ ਅੱਗ, ਅੰਦਰ ਫਸੇ ਮਜ਼ਦੂਰ

Published on

----------- Advertisement -----------

ਮਹਾਰਾਸ਼ਟਰ ਦੇ ਮੁੰਬਈ ਦੇ ਡੋਂਬੀਵਲੀ ‘ਚ ਵੀਰਵਾਰ ਨੂੰ ਇਕ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਡੋਂਬੀਵਲੀ ਦੇ ਐੱਮ.ਆਈ.ਡੀ.ਸੀ ਫੇਜ਼ 2 ਦੀ ਇਕ ਫੈਕਟਰੀ ‘ਚ ਵਾਪਰਿਆ, ਜਿੱਥੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਨੂੰ ਦੂਰੋਂ ਦੇਖਿਆ ਜਾ ਸਕਦਾ ਹੈ।
ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਧਮਾਕੇ ਅਤੇ ਅੱਗ ‘ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਫੈਕਟਰੀ ਦੇ ਅੰਦਰ 7-8 ਕਰਮਚਾਰੀ ਜ਼ਖਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਨੂੰ ਬਚਾ ਕੇ ਇਲਾਜ ਲਈ ਭੇਜਿਆ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਫਿਲਹਾਲ ਫੈਕਟਰੀ ਅੰਦਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਸ ਦੇ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...