June 5, 2026, 9:09 pm
----------- Advertisement -----------
HomeNewsBreaking Newsਤਾਮਿਲਨਾਡੂ ਬਸਪਾ ਪ੍ਰਧਾਨ ਕੇ ਆਰਮਸਟ੍ਰਾਂਗ ਦੀ ਹੱਤਿਆ

ਤਾਮਿਲਨਾਡੂ ਬਸਪਾ ਪ੍ਰਧਾਨ ਕੇ ਆਰਮਸਟ੍ਰਾਂਗ ਦੀ ਹੱਤਿਆ

Published on

----------- Advertisement -----------
  • 6 ਬਾਈਕ ਸਵਾਰਾਂ ਨੇ ਚਾਕੂ ਅਤੇ ਤਲਵਾਰਾਂ ਨਾਲ ਕੀਤਾ ਹਮਲਾ

ਤਾਮਿਲਨਾਡੂ, 6 ਜੁਲਾਈ 2024 – ਤਾਮਿਲਨਾਡੂ ਬਸਪਾ ਪ੍ਰਧਾਨ ਕੇ. ਆਰਮਸਟ੍ਰਾਂਗ ਦੀ ਸ਼ੁੱਕਰਵਾਰ ਸ਼ਾਮ ਚੇਨਈ ‘ਚ ਉਨ੍ਹਾਂ ਦੇ ਘਰ ਦੇ ਬਾਹਰ ਛੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਪੁਲਸ ਮੁਤਾਬਕ ਆਰਮਸਟਰਾਂਗ ਸ਼ਾਮ ਕਰੀਬ 7 ਵਜੇ ਸੇਮਬੀਅਮ ‘ਚ ਵੇਣੂਗੋਪਾਲ ਸਟਰੀਟ ‘ਤੇ ਘਰ ਦੇ ਸਾਹਮਣੇ ਪਾਰਟੀ ਦੇ ਕੁਝ ਵਰਕਰਾਂ ਨਾਲ ਸਨ। ਇਸ ਦੌਰਾਨ ਦੋ ਬਾਈਕ ‘ਤੇ 6 ਵਿਅਕਤੀ ਆਏ ਅਤੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲੇ ਤੋਂ ਬਾਅਦ ਆਰਮਸਟ੍ਰਾਂਗ ਦੇ ਡਿੱਗਣ ਤੋਂ ਬਾਅਦ ਹਮਲਾਵਰ ਭੱਜ ਗਏ। ਇਸ ਤੋਂ ਬਾਅਦ ਉਸ ਦੇ ਨਾਲ ਮੌਜੂਦ ਵਰਕਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਤੋਂ ਬਾਅਦ ਬਸਪਾ ਵਰਕਰਾਂ ਨੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਪੁਲੀਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਦਸ ਟੀਮਾਂ ਦਾ ਗਠਨ ਕਰ ਦਿੱਤਾ ਹੈ। ਰਾਤ ਕਰੀਬ 12 ਵਜੇ 8 ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਪੁਲਿਸ ਨੇ ਕਿਹਾ ਕਿ ਇਨ੍ਹਾਂ ਸ਼ੱਕੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲੱਗ ਸਕੇਗਾ।

ਮੀਡੀਆ ਰਿਪੋਰਟਾਂ ਅਤੇ ਚੇਨਈ ਪੁਲਿਸ ਦੇ ਸੂਤਰਾਂ ਅਨੁਸਾਰ ਛੇ ਵਿੱਚੋਂ ਚਾਰ ਲੋਕਾਂ ਨੇ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਦੀ ਟੀ-ਸ਼ਰਟਾਂ ਪਾਈਆਂ ਹੋਈਆਂ ਸਨ। ਮੁਲਜ਼ਮਾਂ ਦੀ ਭਾਲ ਲਈ ਪੁਲੀਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਹੱਤਿਆ ਦੇ ਪਿੱਛੇ ਦੋਸ਼ੀ ਦੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਆਰਮਸਟ੍ਰਾਂਗ ਦੀ ਬੇਰਹਿਮੀ ਨਾਲ ਹੱਤਿਆ ਇੱਕ ਨਿੰਦਣਯੋਗ ਘਟਨਾ ਹੈ। ਉਹ ਇੱਕ ਵਕੀਲ ਸੀ ਅਤੇ ਤਾਮਿਲਨਾਡੂ ਵਿੱਚ ਦਲਿਤਾਂ ਲਈ ਇੱਕ ਮਜ਼ਬੂਤ ​​ਆਵਾਜ਼ ਸੀ। ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...