ਨਾਗਪੁਰ ਸ਼ਹਿਰ ‘ਚ ਵੀਰਵਾਰ ਦੁਪਹਿਰ ਨੂੰ ਇਕ ਵਿਸਫੋਟਕ ਪਦਾਰਥ ਬਣਾਉਣ ਵਾਲੀ ਫੈਕਟਰੀ ‘ਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਦੇ ਸਮੇਂ ਫੈਕਟਰੀ ਅੰਦਰ ਕਈ ਮਜ਼ਦੂਰ ਕੰਮ ਕਰ ਰਹੇ ਸਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਕੰਮ ਕਰਦੇ ਘੱਟੋ-ਘੱਟ 4-5 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਮਜ਼ਦੂਰ ਜ਼ਖ਼ਮੀ ਦੱਸੇ ਜਾ ਰਹੇ ਹਨ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੰਦਰ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਧਮਾਕਾ ਨਾਗਪੁਰ ਦੇ ਧਮਾਨਾ ਇਲਾਕੇ ‘ਚ ਸਥਿਤ ਚਾਮੁੰਡੀ ਗਨਪਾਊਡਰ ਕੰਪਨੀ ‘ਚ ਦੁਪਹਿਰ ਕਰੀਬ 1.30 ਵਜੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਆਸ-ਪਾਸ ਦੇ ਕਈ ਇਲਾਕਿਆਂ ‘ਚ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਗਿਆ। ਸਥਾਨਕ ਲੋਕਾਂ ਨੇ ਧਮਾਕੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੀ ਮੌਕੇ ‘ਤੇ ਪਹੁੰਚੇ।
----------- Advertisement -----------
ਨਾਗਪੁਰ ਦੀ ਬਾਰੂਦ ਫੈਕਟਰੀ ‘ਚ ਵੱਡਾ ਧਮਾਕਾ, 5 ਦੀ ਮੌਤ, ਕਈ ਜ਼ਖਮੀ
Published on
----------- Advertisement -----------
----------- Advertisement -----------