September 5, 2026, 9:08 pm
----------- Advertisement -----------
HomeNewsBreaking Newsਨਰਿੰਦਰ ਮੋਦੀ ਨੇ ਪ੍ਰਮਾਤਮਾ ਦੇ ਨਾਮ 'ਤੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ...

ਨਰਿੰਦਰ ਮੋਦੀ ਨੇ ਪ੍ਰਮਾਤਮਾ ਦੇ ਨਾਮ ‘ਤੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

Published on

----------- Advertisement -----------


ਮੋਦੀ ਨੇ ਐਤਵਾਰ (9 ਜੂਨ) ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ ਅਤੇ ਸ਼ਿਵਰਾਜ ਸਿੰਘ ਚੌਹਾਨ ਨੇ ਸਹੁੰ ਚੁੱਕੀ।

ਦੱਸ ਦਈਏ ਕਿ ਮੋਦੀ ਦੇ ਨਾਲ 72 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਸ਼ਟਰਪਤੀ ਭਵਨ ‘ਚ ਹੋਏ ਸਮਾਰੋਹ ‘ਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ‘ਚ ਅਕਸ਼ੇ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ। ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ।

ਮੋਦੀ ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ ‘ਤੇ ਗਏ। ਸਵੇਰੇ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।

ਅਜਿਤ ਪਵਾਰ ਮੋਦੀ ਸਰਕਾਰ ‘ਚ ਮੰਤਰੀ ਅਹੁਦੇ ਨੂੰ ਲੈ ਕੇ ਨਾਰਾਜ਼ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਅਜੀਤ ਪਵਾਰ ਨੂੰ ਰਾਜ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ, ਉਹ ਕੇਂਦਰੀ ਮੰਤਰੀ ਦੇ ਅਹੁਦੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਸਿਰਫ਼ ਰਾਜ ਮੰਤਰੀ ਦਾ ਅਹੁਦਾ ਸਵੀਕਾਰ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...