June 26, 2026, 1:58 pm
----------- Advertisement -----------
HomeNewsBreaking Newsਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ, ਸ਼ਾਮ ਨੂੰ ਹੋਵੇਗਾ ਸਹੁੰ...

ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ, ਸ਼ਾਮ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਤੀਜੀ ਵਾਰ ਬਣਨਗੇ PM

Published on

----------- Advertisement -----------
  • ਲਗਾਤਾਰ ਤੀਜੀ ਵਾਰ PM ਬਣਨਗੇ ਨਰਿੰਦਰ ਮੋਦੀ
  • ਅੱਜ ਸ਼ਾਮ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

ਨਵੀਂ ਦਿੱਲੀ, 9 ਜੂਨ 2024 – ਨਰਿੰਦਰ ਮੋਦੀ ਦਾ ਅੱਜ ਸਹੁੰ ਚੁੱਕ ਸਮਾਗਮ ਹੋਣਾ ਹੈ। ਨਰਿੰਦਰ ਮੋਦੀ ਅੱਜ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਇਸ ਸਬੰਧੀ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਦਿੱਲੀ ‘ਚ ਕਈ ਥਾਵਾਂ ‘ਤੇ ਨਰਿੰਦਰ ਮੋਦੀ ਦੇ ਪੋਸਟਰ ਲਗਾਏ ਗਏ ਹਨ।

ਅੱਜ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੈ। ਮੋਦੀ ਸਰਕਾਰ 3.0 ਦਾ ਸਹੁੰ ਚੁੱਕ ਸਮਾਗਮ ਅੱਜ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਨਰਿੰਦਰ ਮੋਦੀ ਅੱਜ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਇਸ ਸਬੰਧੀ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਦਿੱਲੀ ‘ਚ ਕਈ ਥਾਵਾਂ ‘ਤੇ ਨਰਿੰਦਰ ਮੋਦੀ ਦੇ ਪੋਸਟਰ ਲਗਾਏ ਗਏ ਹਨ। ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸਹੁੰ ਚੁੱਕ ਪ੍ਰੋਗਰਾਮ ਲਈ ਸੱਦਾ ਮਿਲਿਆ ਹੈ। ਹਾਲਾਂਕਿ, ਕਾਂਗਰਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ, ਇਸ ਬਾਰੇ ਗੱਠਜੋੜ ਦੇ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫੈਸਲਾ ਲਿਆ ਜਾਵੇਗਾ।

ਸਹੁੰ ਚੁੱਕ ਕੇ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 62 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ 1952, 1957 ਅਤੇ 1962 ਵਿੱਚ ਲਗਾਤਾਰ ਤਿੰਨ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਬਣੇ। ਹਾਲਾਂਕਿ ਨਹਿਰੂ ਦੀ ਸਰਕਾਰ ਕੋਲ ਪੂਰਨ ਬਹੁਮਤ ਸੀ। ਮੋਦੀ ਦੀ ਤੀਜੀ ਪਾਰੀ ਗਠਜੋੜ ਦੇ ਆਧਾਰ ‘ਤੇ ਚੱਲੇਗੀ।

7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ ਮੀਟਿੰਗ ਵਿੱਚ ਐਨਡੀਏ ਆਗੂਆਂ ਨੇ ਮੋਦੀ ਨੂੰ ਆਪਣਾ ਆਗੂ ਚੁਣਿਆ ਸੀ। ਇਸ ਸਮਾਰੋਹ ਵਿੱਚ ਚੀਨ, ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਛੱਡ ਕੇ 7 ਗੁਆਂਢੀ ਦੇਸ਼ਾਂ- ਸ਼੍ਰੀਲੰਕਾ, ਬੰਗਲਾਦੇਸ਼, ਮਾਲਦੀਵ, ਸੇਸ਼ੇਲਸ, ਮਾਰੀਸ਼ਸ, ਨੇਪਾਲ ਅਤੇ ਭੂਟਾਨ ਦੇ ਰਾਜ ਮੁਖੀ ਸ਼ਾਮਲ ਹੋਣਗੇ।

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ 7 ਗੁਆਂਢੀ ਦੇਸ਼ਾਂ ਦੇ ਨੇਤਾ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਅਫੀਫ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...