ਕਾਂਗਰਸ ਸਾਂਸਦ ਰਾਹੁਲ ਗਾਂਧੀ ਸੋਮਵਾਰ ਨੂੰ ਕਰੀਬ ਸਵੇਰੇ 11 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ ਜਾਣਗੇ ਜਿਥੇ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਵੱਲੋਂ ਰਾਹੁਲ ਗਾਂਧੀ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ। ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਚੌਥੇ ਦੌਰ ਦੀ ਪੁੱਛਗਿੱਛ ਲਈ ਸੋਮਵਾਰ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣ ਵਾਲੇ ਹਨ। ਰਾਹੁਲ ਨੂੰ ਸ਼ੁੱਕਰਵਾਰ ਨੂੰ ਚੌਥੀ ਵਾਰ ਸੰਮਨ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ ਆਪਣੀ ਮਾਂ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਈਡੀ ਨੂੰ 17 ਤੋਂ 20 ਜੂਨ ਤੱਕ ਪੁੱਛਗਿੱਛ ਲਈ ਪੇਸ਼ ਹੋਣ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਸੀ।
ਜਾਣਕਾਰੀ ਮੁਤਾਬਿਕ ਸੋਮਵਾਰ ਸਵੇਰੇ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਤੁਗਲਕ ਰੋਡ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਇੱਥੇ ਦੋਵਾਂ ਨੇ ਆਪਣੇ ਵਕੀਲ ਨਾਲ ਸਲਾਹ ਮਸ਼ਵਰਾ ਕੀਤਾ। ਦੱਸ ਦਈਏ ਕਿ ਹੁਣ ਤੱਕ ਈਡੀ ਦੀ ਟੀਮ ਰਾਹੁਲ ਤੋਂ 3 ਦਿਨਾਂ ‘ਚ 30 ਘੰਟੇ ਪੁੱਛਗਿੱਛ ਕਰ ਚੁੱਕੀ ਹੈ। ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਤੋਂ ਇਲਾਵਾ ਸੋਨੀਆ ਗਾਂਧੀ, ਸੁਮਨ ਦੂਬੇ ਅਤੇ ਸੈਮ ਪਿਤਰੋਦਾ ਵੀ ਦੋਸ਼ੀ ਹਨ। ਇਸ ਤੋਂ ਇਲਾਵਾ ਦੋ ਦੋਸ਼ੀਆਂ ਆਸਕਰ ਫਰਨਾਂਡੀਜ਼ ਅਤੇ ਮੋਤੀਲਾਲ ਵੋਰਾ ਦੀ ਮੌਤ ਹੋ ਚੁੱਕੀ ਹੈ।
----------- Advertisement -----------
ਰਾਹੁਲ ਗਾਂਧੀ ਈਡੀ ਸਾਹਮਣੇ ਅੱਜ ਫਿਰ ਹੋਣਗੇ ਪੇਸ਼
Published on
----------- Advertisement -----------
----------- Advertisement -----------












