September 12, 2026, 5:31 am
----------- Advertisement -----------
HomeNewsLatest Newsਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ 24 ਜੂਨ ਨੂੰ ਦਾਖ਼ਲ...

ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ 24 ਜੂਨ ਨੂੰ ਦਾਖ਼ਲ ਕਰੇਗੀ ਨਾਮਜ਼ਦਗੀ

Published on

----------- Advertisement -----------

ਦੇਸ਼ ਦੇ ਸਰਵਉੱਚ ਅਹੁਦੇ ਯਾਨੀ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਇਸ ਵਾਰ ਵਿਰੋਧੀ ਧਿਰ ਵੱਲੋਂ ਯਸ਼ਵੰਤ ਸਿਨਹਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦਕਿ ਭਾਜਪਾ ਨੇ ਉੜੀਸਾ ਤੋਂ ਇੱਕ ਆਦਿਵਾਸੀ ਮਹਿਲਾ ਆਗੂ ਅਤੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ 24 ਜੂਨ 2022 ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਇਸ ਦੇ ਨਾਲ ਹੀ ਐਨਸੀਪੀ ਮੁਖੀ ਸ਼ਰਦ ਪਵਾਰ ਮੁਤਾਬਕ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ 27 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ।
ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਤੋਂ ਬਾਅਦ ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਵੀ ਟਵੀਟ ਕੀਤਾ ਅਤੇ ਕਿਹਾ ਕਿ “ਮੈਨੂੰ ਯਕੀਨ ਹੈ ਕਿ ਦ੍ਰੋਪਦੀ ਮੁਰਮੂ ਸਾਡੇ ਦੇਸ਼ ਲਈ ਮਹਾਨ ਰਾਸ਼ਟਰਪਤੀ ਹੋਵੇਗੀ। ਦਰੋਪਦੀ ਮੁਰਮੂ ਨੇ ਸਮਾਜ ਦੀ ਸੇਵਾ ਕਰਨ ਅਤੇ ਗਰੀਬ, ਦੱਬੇ-ਕੁਚਲੇ ਅਤੇ ਹਾਸ਼ੀਏ ‘ਤੇ ਪਏ ਲੋਕਾਂ ਦੇ ਸਸ਼ਕਤੀਕਰਨ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ।”
ਦੱਸ ਦਈਏ ਕਿ ਉੜੀਸਾ ਦੀ ਰਹਿਣ ਵਾਲੀ ਦ੍ਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਪਹਿਲੀ ਮਹਿਲਾ ਕਬਾਇਲੀ ਰਾਜਪਾਲ ਰਹਿ ਚੁੱਕੀ ਹੈ। ਉਨ੍ਹਾਂ ਦੀ ਉਮਰ 64 ਸਾਲ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ‘ਤੇ ਹੋਈ ਸੰਸਦੀ ਬੋਰਡ ਦੀ ਬੈਠਕ ਤੋਂ ਬਾਅਦ ਮੁਰਮੂ ਦੇ ਨਾਂ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...