June 5, 2026, 10:45 pm
----------- Advertisement -----------
HomeNewsBreaking Newsਨਦੀ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 14 ਯਾਤਰੀਆਂ ਦੀ ਮੌਤ

ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 14 ਯਾਤਰੀਆਂ ਦੀ ਮੌਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੀ ਇੱਕ ਬੱਸ ਸ਼ੁੱਕਰਵਾਰ (23 ਅਗਸਤ) ਨੂੰ ਨੇਪਾਲ ਵਿੱਚ ਮਰਸਯਾਂਗਦੀ ਨਦੀ ਵਿੱਚ ਡਿੱਗ ਗਈ। ਇਸ ਵਿੱਚ 40 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੌਰਾਨ 14 ਯਾਤਰੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ ਇਕ ਬੱਚਾ ਵੀ ਹੈ। ਇਸ ਤੋਂ ਇਲਾਵਾ 31 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਪੋਖਰਾ, ਨੇਪਾਲ ਤੋਂ ਕਾਠਮੰਡੂ ਜਾ ਰਹੀ ਸੀ। ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਮਹਾਰਾਸ਼ਟਰ ਦੇ ਸਨ। ਸਾਰੇ ਨੇਪਾਲ ਘੁੰਮਣ ਗਏ ਹੋਏ ਸਨ। ਇਹ ਹਾਦਸਾ ਨੇਪਾਲ ਦੇ ਤਨਹੁਨ ਜ਼ਿਲੇ ‘ਚ ਸ਼ੁੱਕਰਵਾਰ ਸਵੇਰੇ 11.30 ਵਜੇ ਵਾਪਰਿਆ, ਨੇਪਾਲ ਪੁਲਸ, ਆਰਮਡ ਪੁਲਸ ਫੋਰਸ ਅਤੇ ਨੇਪਾਲ ਆਰਮੀ ਖੋਜ ਅਤੇ ਬਚਾਅ ਕਾਰਜ ਚ ਜੁਟੀ ਹੋਈ ਹੈ।
ਯੂਪੀ ਸਰਕਾਰ ਦੇ ਆਫ਼ਤ ਰਾਹਤ ਕਮਿਸ਼ਨਰ ਜੀ.ਐਸ. ਨਵੀਨ ਕੁਮਾਰ ਨੇ ਦੱਸਿਆ ਕਿ ਇਹ ਇਕ ਟਰੈਵਲਰ ਬੱਸ ਸੀ। ਇਸ ਲਈ ਬੱਸ ਦੇ ਅੰਦਰ ਯੂਪੀ ਅਤੇ ਹੋਰ ਰਾਜਾਂ ਦੇ ਲੋਕਾਂ ਦੇ ਹੋਣ ਦੀ ਸੰਭਾਵਨਾ ਹੈ, ਨੇਪਾਲੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋਕਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਹਾਰਾਜਗੰਜ ਦੇ ਐਸਡੀਐਮ ਅਤੇ ਏਡੀਐਮ ਨੂੰ ਨੇਪਾਲ ਭੇਜਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...