September 10, 2026, 6:34 am
----------- Advertisement -----------
HomeNewsBreaking NewsNIA ਵੱਲੋਂ 6 ਰਾਜਾਂ ‘ਚ ਛਾਪੇਮਾਰੀ, ਕਈ ਸ਼ੱਕੀ ਗ੍ਰਿਫਤਾਰ

NIA ਵੱਲੋਂ 6 ਰਾਜਾਂ ‘ਚ ਛਾਪੇਮਾਰੀ, ਕਈ ਸ਼ੱਕੀ ਗ੍ਰਿਫਤਾਰ

Published on

----------- Advertisement -----------

ਨਵੀਂ ਦਿੱਲੀ, 11 ਅਕਤੂਬਰ (ਬਲਜੀਤ ਮਰਵਾਹਾ): ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਅੱਜ ਬੁੱਧਵਾਰ ਨੂੰ ਛੇ ਰਾਜਾਂ ਯੂਪੀ, ਐਮਪੀ, ਰਾਜਸਥਾਨ, ਦਿੱਲੀ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਛਾਪੇਮਾਰੀ ਕੀਤੀ। ਇਹ ਸਰਚ ਆਪਰੇਸ਼ਨ ਪੀਐਫਆਈ (ਪਾਪੂਲਰ ਫਰੰਟ ਆਫ ਇੰਡੀਆ) ਦੇ 12 ਟਿਕਾਣਿਆਂ ‘ਤੇ ਚੱਲ ਰਿਹਾ ਹੈ। PFI ‘ਤੇ ਪਿਛਲੇ ਸਾਲ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਪਾਬੰਦੀ ਲਗਾਈ ਗਈ ਸੀ।
ਖਬਰਾਂ ਮੁਤਾਬਕ NIA ਦੀ ਟੀਮ ਨੇ ਰਾਜਸਥਾਨ ਦੇ ਟੋਂਕ, ਕੋਟਾ, ਗੰਗਾਪੁਰ ‘ਚ ਦੇਰ ਰਾਤ ਛਾਪੇਮਾਰੀ ਕਰਕੇ ਕਈ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 27 ਸਤੰਬਰ ਨੂੰ ਕੇਂਦਰ ਸਰਕਾਰ ਨੇ PFI ਅਤੇ ਇਸ ਨਾਲ ਜੁੜੇ 8 ਸੰਗਠਨਾਂ ‘ਤੇ 5 ਸਾਲ ਦੀ ਪਾਬੰਦੀ ਲਗਾ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸੰਗਠਨਾਂ ‘ਤੇ ਪਾਬੰਦੀ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਸੰਗਠਨ ਦੇ ਖਿਲਾਫ ਅੱਤਵਾਦੀ ਸਬੰਧਾਂ ਦੇ ਸਬੂਤ ਮਿਲੇ ਸਨ। ਕੇਂਦਰ ਸਰਕਾਰ ਨੇ ਇਹ ਕਾਰਵਾਈ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਤਹਿਤ ਕੀਤੀ। ਸਰਕਾਰ ਨੇ ਕਿਹਾ, PFI ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...