October 8, 2026, 2:51 am
----------- Advertisement -----------
HomeNewsLatest NewsMI ਦੇ ਖਰਾਬ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ ਨੇ ਦਿੱਤਾ ਵੱਡਾ ਬਿਆਨ

MI ਦੇ ਖਰਾਬ ਪ੍ਰਦਰਸ਼ਨ ‘ਤੇ ਨੀਤਾ ਅੰਬਾਨੀ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

IPL ਦਾ 17ਵਾਂ ਸੀਜ਼ਨ ਹੁਣ ਆਪਣੇ ਅਖੀਰ ਵੱਲ ਪਹੁੰਚ ਰਿਹਾ ਹੈ। ਚਾਰ ਟੀਮਾਂ ਪਲੇਆਫ ਲਈ ਕੁਆਲੀਫਾਈ ਕਰ ਚੁੱਕੀਆਂ ਹਨ ਜਿਸ ਵਿੱਚ ਕੋਲਕਾਤਾ, ਹੈਦਰਾਬਾਦ, ਰਾਜਸਥਾਨ ਅਤੇ ਬੈਂਗਲੁਰੂ ਦੀਆਂ ਟੀਮਾਂ ਸ਼ਾਮਲ ਹਨ। ਮੁੰਬਈ ਇੰਡੀਅਨਜ਼ ਦਾ ਸਫਰ ਖਤਮ ਹੋ ਗਿਆ ਹੈ। ਇਹ ਸੀਜ਼ਨ ਉਸ ਲਈ ਕੁਝ ਖਾਸ ਨਹੀਂ ਰਿਹਾ।
ਮੁੰਬਈ ਇੰਡੀਅਨਜ਼ ਟੀਮ ਦੀ ਮਾਲਕਣ ਨੀਤਾ ਅੰਬਾਨੀ ਨੇ ਟੀਮ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਉਨ੍ਹਾਂ ਨੂੰ ਡ੍ਰੈਸਿੰਗ ਰੂਮ ‘ਚ ਖਿਡਾਰੀਆਂ ਨੂੰ ਸੰਬੋਧਨ ਕਰਦੇ ਦੇਖਿਆ ਜਾ ਸਕਦਾ ਹੈ।
ਨੀਤਾ ਅੰਬਾਨੀ ਨੇ ਕਿਹਾ, “ਸਾਡੇ ਸਾਰਿਆਂ ਲਈ ਇੱਕ ਨਿਰਾਸ਼ਾਜਨਕ ਸੀਜ਼ਨ। ਚੀਜ਼ਾਂ ਉਸ ਤਰੀਕੇ ਨਾਲ ਨਹੀਂ ਹੋਈਆਂ ਜਿਸ ਤਰ੍ਹਾਂ ਅਸੀਂ ਚਾਹੁੰਦੇ ਸੀ, ਪਰ ਮੈਂ ਅਜੇ ਵੀ ਮੁੰਬਈ ਇੰਡੀਅਨਜ਼ ਦੀ ਇੱਕ ਵੱਡੀ ਪ੍ਰਸ਼ੰਸਕ ਹਾਂ। ਸਿਰਫ਼ ਇੱਕ ਮਾਲਕ ਹੀ ਨਹੀਂ। ਮੈਨੂੰ ਲੱਗਦਾ ਹੈ ਕਿ ਮੁੰਬਈ ਇੰਡੀਅਨਜ਼ ਦੀ ਜਰਸੀ ਪਹਿਨਣਾ ਇੱਕ ਵੱਡੀ ਗੱਲ ਹੈ। ਮੁੰਬਈ ਇੰਡੀਅਨਜ਼ ਨਾਲ ਜੁੜਨਾ ਮਾਣ ਅਤੇ ਸਨਮਾਨ ਦੀ ਗੱਲ ਹੈ। ਅਸੀਂ ਵਾਪਸ ਜਾ ਕੇ ਇਸ ਬਾਰੇ ਸੋਚਾਂਗੇ।
ਇਸ ਦੌਰਾਨ ਨੀਤਾ ਅੰਬਾਨੀ ਨੇ ਟੀ-20 ਵਿਸ਼ਵ ਕੱਪ 2024 ਲਈ ਚੁਣੇ ਗਏ ਭਾਰਤੀ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਨੇ ਆਉਣ ਵਾਲੇ ਵਿਸ਼ਵ ਕੱਪ ਲਈ ਰੋਹਿਤ ਸ਼ਰਮਾ, ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ ਅਤੇ ਜਸਪ੍ਰੀਤ ਬੁਮਰਾਹ ਨੂੰ ਖਾਸ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ “ਰੋਹਿਤ, ਹਾਰਦਿਕ, ਸੂਰਿਆ ਅਤੇ ਬੁਮਰਾਹ ਨੂੰ ਵਿਸ਼ਵ ਕੱਪ ਲਈ ਸ਼ੁੱਭਕਾਮਨਾਵਾਂ। ਸਾਨੂੰ ਉਮੀਦ ਹੈ ਕਿ ਤੁਸੀਂ ਟੀ-20 ਵਿਸ਼ਵ ਕੱਪ 2024 ਵਿੱਚ ਚੰਗਾ ਪ੍ਰਦਰਸ਼ਨ ਕਰੋਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...