ਨੀਤੀ ਆਯੋਗ ਦੀ ਨੌਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਹੋ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਨੀਤੀ ਆਯੋਗ ਦੀ ਬੈਠਕ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ‘ਚ ਹੋ ਰਹੀ ਹੈ।
ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਮੁੱਖ ਮੰਤਰੀਆਂ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਅਰੁਣਾਚਲ ਦੇ ਮੁੱਖ ਮੰਤਰੀ ਪੇਮਾ ਖਾਂਡੂ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸ਼ਾਹ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦਾ ਨਾਂ ਸ਼ਾਮਲ ਹੈ।
ਦੱਸ ਦਈਏ ਕਿ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਹਿਮਾਚਲ ਪ੍ਰਦੇਸ਼, ਪੰਜਾਬ, ਕੇਰਲ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
----------- Advertisement -----------
PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਬੈਠਕ ਸ਼ੁਰੂ, 7 ਸੂਬਿਆਂ ਦੇ CM ਨਹੀਂ ਹੋਣਗੇ ਸ਼ਾਮਿਲ
Published on
----------- Advertisement -----------
----------- Advertisement -----------












