September 8, 2026, 9:51 pm
----------- Advertisement -----------
HomeNewsBreaking Newsਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਵਿਗੜੀ ਸਿਹਤ, ਮਹਾਰਾਸ਼ਟਰ 'ਚ ਚੋਣ ਰੈਲੀ ਦੌਰਾਨ...

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਵਿਗੜੀ ਸਿਹਤ, ਮਹਾਰਾਸ਼ਟਰ ‘ਚ ਚੋਣ ਰੈਲੀ ਦੌਰਾਨ ਹੋਏ ਬੇਹੋਸ਼

Published on

----------- Advertisement -----------


ਕੇਂਦਰੀ ਮੰਤਰੀ ਨਿਤਿਨ ਗਡਕਰੀ ਮਹਾਰਾਸ਼ਟਰ ਦੇ ਯਵਤਮਾਲ ਵਿੱਚ ਇੱਕ ਚੋਣ ਰੈਲੀ ਦੌਰਾਨ ਬੇਹੋਸ਼ ਹੋ ਗਏ। ਉਹ ਇੱਥੇ ਐਨਡੀਏ ਦੀ ਸ਼ਿਵ ਸੈਨਾ ਉਮੀਦਵਾਰ ਰਾਜਸ਼੍ਰੀ ਪਾਟਿਲ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਸਨ। ਜਦੋਂ ਗਡਕਰੀ ਬੋਲ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਸਟੇਜ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ।

ਦੱਸ ਦਈਏ ਕਿ ਘਟਨਾ ਦੇ ਕੁਝ ਸਮੇਂ ਬਾਅਦ, ਨਿਤਿਨ ਗਡਕਰੀ ਨੇ ਪੋਸਟ ਕੀਤਾ ਕਿ ਉਹ ਸਿਹਤਮੰਦ ਹਨ। ਉਨ੍ਹਾਂ ਲਿਖਿਆ- ਗਰਮੀ ਕਾਰਨ ਰੈਲੀ ਦੌਰਾਨ ਅਸਹਿਜ ਮਹਿਸੂਸ ਹੋਇਆ। ਪਰ ਹੁਣ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ। ਅਗਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਰੁਡ ਲਈ ਰਵਾਨਾ ਹੋਏ। ਤੁਹਾਡੇ ਪਿਆਰ ਅਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ।

ਇਸਤੋਂ ਇਲਾਵਾ 2018 ਵਿੱਚ ਵੀ, ਨਿਤਿਨ ਗਡਕਰੀ ਮਹਾਰਾਸ਼ਟਰ ਦੇ ਅਹਿਮਦਨਗਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਸਟੇਜ ‘ਤੇ ਬੇਹੋਸ਼ ਹੋ ਗਏ ਸਨ। ਉਦੋਂ ਮਹਾਰਾਸ਼ਟਰ ਦੇ ਤਤਕਾਲੀ ਰਾਜਪਾਲ ਵਿਦਿਆਸਾਗਰ ਰਾਓ ਵੀ ਮੰਚ ‘ਤੇ ਸਨ। ਸ਼ੂਗਰ ਦਾ ਪੱਧਰ ਘੱਟ ਹੋਣ ਕਾਰਨ ਉਸ ਨੂੰ ਚੱਕਰ ਆ ਗਿਆ ਸੀ। ਉਸ ਨੂੰ ਮਠਿਆਈਆਂ ਖੁਆਈਆਂ ਗਈਆਂ ਅਤੇ ਪਾਣੀ ਪਿਲਾਇਆ ਗਿਆ। ਗਡਕਰੀ ਨੇ ਖੁਦ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਨਿਤਿਨ ਗਡਕਰੀ ਨਾਗਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਇੱਥੇ ਪਹਿਲੇ ਪੜਾਅ (19 ਅਪ੍ਰੈਲ) ਨੂੰ ਵੋਟਿੰਗ ਹੋਈ ਹੈ। ਗਡਕਰੀ ਇਸ ਸੀਟ ‘ਤੇ ਕਾਂਗਰਸ ਦੇ ਵਿਕਾਸ ਠਾਕਰੇ ਨਾਲ ਚੋਣ ਲੜ ਰਹੇ ਹਨ। ਗਡਕਰੀ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ। ਵੋਟਿੰਗ ਤੋਂ ਪਹਿਲਾਂ ਗਡਕਰੀ ਨੇ ਕਿਹਾ ਸੀ ਕਿ ਮੈਨੂੰ ਆਪਣੀ ਜਿੱਤ ਨੂੰ ਲੈ ਕੇ 101 ਫੀਸਦੀ ਭਰੋਸਾ ਹੈ। ਇਸ ਵਾਰ ਮੈਂ ਬਹੁਤ ਹੀ ਚੰਗੇ ਫਰਕ ਨਾਲ ਚੋਣ ਜਿੱਤਾਂਗਾ। ਜਨਤਾ ਦੇ ਸਮਰਥਨ, ਉਨ੍ਹਾਂ ਦੇ ਉਤਸ਼ਾਹ, ਪਾਰਟੀ ਵਰਕਰਾਂ ਦੀ ਮਿਹਨਤ ਨੂੰ ਦੇਖਦਿਆਂ ਮੈਂ ਇਸ ਵਾਰ ਪੰਜ ਲੱਖ ਦੇ ਵੱਡੇ ਫਰਕ ਨਾਲ ਜਿੱਤਣ ਦੀ ਕੋਸ਼ਿਸ਼ ਕਰਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...