September 27, 2026, 8:45 pm
----------- Advertisement -----------
HomeNewsNational-Internationalਨਿਤੀਸ਼ ਕੁਮਾਰ ਅੱਠਵੀਂ ਵਾਰ ਬਣੇ ਮੁੱਖ ਮੰਤਰੀ,ਤੇਜਸਵੀ ਨੇ ਵੀ ਉਪ ਮੁੱਖ ਮੰਤਰੀ...

ਨਿਤੀਸ਼ ਕੁਮਾਰ ਅੱਠਵੀਂ ਵਾਰ ਬਣੇ ਮੁੱਖ ਮੰਤਰੀ,ਤੇਜਸਵੀ ਨੇ ਵੀ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Published on

----------- Advertisement -----------

ਜੇਡੀਯੂ ਨੇਤਾ ਨਿਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਫਾਗੂ ਚੌਹਾਨ ਨੇ ਉਨ੍ਹਾਂ ਨੂੰ ਗੁਪਤਤਾ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਨਿਤੀਸ਼ ਕੁਮਾਰ ਤੋਂ ਬਾਅਦ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਵੀ ਦੂਜੀ ਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਦੇ ਹੀ ਤੇਜਸਵੀ ਨੇ ਸਟੇਜ ‘ਤੇ ਹੀ ਨਿਤੀਸ਼ ਕੁਮਾਰ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਸਹੁੰ ਚੁੱਕ ਸਮਾਗਮ ਦੌਰਾਨ ਤੇਜਸਵੀ ਦੀ ਮਾਂ ਅਤੇ ਬਿਹਾਰ ਦੀ ਸਾਬਕਾ ਸੀਐਮ ਰਾਬੜੀ ਦੇਵੀ, ਤੇਜਸਵੀ ਦੀ ਪਤਨੀ ਰਾਜਸ਼੍ਰੀ ਯਾਦਵ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ।

ਉਨ੍ਹਾਂ ਨੇ ਕਿਸੇ ਦਾ ਨਾਂ ਲਏ ਬਿਨਾਂ ਭਾਜਪਾ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਸੀਂ 2024 ਵਿੱਚ ਰਹੀਏ ਜਾਂ ਨਾ ਰਹੀਏ, 2014 ਵਾਲੇ ਨਹੀਂ ਰਹਿਣਗੇ। ਨਿਤੀਸ਼ ਕੁਮਾਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਵੀ ਇਸ਼ਾਰਿਆਂ ‘ਚ ਨਿਸ਼ਾਨਾ ਬਣਾਇਆ।ਉਨ੍ਹਾਂ ਕਿਹਾ, ਜਿਹੜੇ ਸੋਚਦੇ ਹਨ ਕਿ ਵਿਰੋਧੀ ਧਿਰ ਖਤਮ ਹੋ ਜਾਵੇਗਾ, ਤਾਂ ਉਨ੍ਹਾਂ ਨੂੰ ਦੱਸ ਦਈਏ ਕਿ ਅਸੀਂ ਅਸੀਂ ਆ ਗਏ ਹਾਂ ਵਿਰੋਧੀ ਧਿਰ ਚ। ਉਨ੍ਹਾਂ ਕਿਹਾ ਮੈਂ ਵਿਰੋਧੀ ਧਿਰ ਨੂੰ 2024 ਲਈ ਇਕਜੁੱਟ ਹੋਣ ਦੀ ਅਪੀਲ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...