November 24, 2026, 2:33 pm
----------- Advertisement -----------
HomeNewsBreaking Newsਨੂਹ ਬੱਸ ਹਾਦਸਾ: ਕਾਂਗਰਸੀ ਉਮੀਦਵਾਰ ਰਾਜ ਬੱਬਰ ਨੇ ਕੀਤੀ ਜ਼ਖਮੀਆਂ ਨਾਲ ਮੁਲਾਕਾਤ

ਨੂਹ ਬੱਸ ਹਾਦਸਾ: ਕਾਂਗਰਸੀ ਉਮੀਦਵਾਰ ਰਾਜ ਬੱਬਰ ਨੇ ਕੀਤੀ ਜ਼ਖਮੀਆਂ ਨਾਲ ਮੁਲਾਕਾਤ

Published on

----------- Advertisement -----------

ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸ ਵੇਅ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ। ਹਰਿਆਣਾ ਦੇ ਸੀਐਮ ਨਾਇਬ ਸੈਣੀ ਅਤੇ ਹਰਿਆਣਾ ਦੇ ਸਾਬਕਾ ਸੀਐਮ ਮਨੋਹਰ ਲਾਲ ਨੇ ਨੂਹ ਵਿੱਚ ਹੋਏ ਬੱਸ ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਹਾਦਸੇ ਤੋਂ ਬਾਅਦ ਹਸਪਤਾਲ ਵਿਖੇ ਜ਼ਖਮੀਆਂ ਨੂੰ ਮਿਲਣ ਲਈ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕਾਂ ਦੀ ਭੀੜ ਲੱਗੀ ਹੋਈ ਹੈ। ਇਸੇ ਲੜੀ ਤਹਿਤ ਗੁਰੂਗ੍ਰਾਮ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਰਾਜ ਬੱਬਰ ਨੇ ਮੈਡੀਕਲ ਕਾਲਜ ਪਹੁੰਚ ਕੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਕਾਰਨ ਰਾਜ ਬੱਬਰ ਨੇ ਨੂਹ ਵਿਧਾਨ ਸਭਾ ਵਿੱਚ ਹੋਣ ਵਾਲੇ ਡੇਢ ਦਰਜਨ ਦੇ ਕਰੀਬ ਪ੍ਰੋਗਰਾਮ ਰੱਦ ਕਰ ਦਿੱਤੇ।
ਕਾਂਗਰਸੀ ਉਮੀਦਵਾਰ ਰਾਜ ਬੱਬਰ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹਾਦਸਾ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਹਾਦਸੇ ‘ਚ ਕੁੱਲ 9 ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਿਸ ਵਿੱਚ 6 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਇਸ ਤੋਂ ਇਲਾਵਾ 20 ਲੋਕ ਇਲਾਜ ਲਈ ਮੈਡੀਕਲ ਕਾਲਜ ਨਲਹਰ ਪੁੱਜੇ ਹਨ। ਇਨ੍ਹਾਂ ਵਿੱਚੋਂ ਤਿੰਨ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਛੁੱਟੀ ਦੇ ਦਿੱਤੀ ਗਈ। 17 ਲੋਕਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਦਿੱਲੀ ਸਫਦਰਜੰਗ ਅਤੇ ਹੋਰ ਹਸਪਤਾਲਾਂ ਵਿਚ ਰੈਫਰ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...