September 13, 2026, 4:39 pm
----------- Advertisement -----------
HomeNewsLatest Newsਨੋਇਡਾ: ਪਾਲਤੂ ਕੁੱਤੇ ਜਾਂ ਬਿੱਲੀ ਕਾਰਨ ਘਟਨਾ ਵਾਪਰਨ 'ਤੇ ਲੱਗੇਗਾ 10 ਹਜ਼ਾਰ...

ਨੋਇਡਾ: ਪਾਲਤੂ ਕੁੱਤੇ ਜਾਂ ਬਿੱਲੀ ਕਾਰਨ ਘਟਨਾ ਵਾਪਰਨ ‘ਤੇ ਲੱਗੇਗਾ 10 ਹਜ਼ਾਰ ਦਾ ਜੁਰਮਾਨਾ

Published on

----------- Advertisement -----------

ਨੋਇਡਾ ਵਿੱਚ ਕੁੱਤਿਆਂ ਦੇ ਹਮਲਿਆਂ ਅਤੇ ਕੱਟਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੁੱਤਾ ਰੱਖਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੁਣ ਲਾਜ਼ਮੀ ਹੋਵੇਗੀ। ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ 31 ਜਨਵਰੀ 2023 ਤੱਕ ਕਰਨੀ ਪਵੇਗੀ। ਰਜਿਸਟਰ ਨਾ ਕਰਨ ‘ਤੇ ਅਥਾਰਟੀ ਜੁਰਮਾਨਾ ਲਗਾਏਗੀ। ਇਸ ਤੋਂ ਇਲਾਵਾ ਜੇਕਰ ਪਾਲਤੂ ਕੁੱਤੇ ਜਾਂ ਬਿੱਲੀ ਕਾਰਨ ਕੋਈ ਘਟਨਾ ਵਾਪਰਦੀ ਹੈ ਤਾਂ ਮਾਲਕ ਨੂੰ 10 ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ। ਨਾਲ ਹੀ ਜ਼ਖਮੀ ਵਿਅਕਤੀ ਦਾ ਇਲਾਜ ਵੀ ਕੁੱਤੇ ਜਾਂ ਬਿੱਲੀ ਦੇ ਮਾਲਕ ਵੱਲੋਂ ਹੀ ਕੀਤਾ ਜਾਵੇਗਾ। ਨੋਇਡਾ ਅਥਾਰਟੀ ਦੀ 207ਵੀਂ ਬੋਰਡ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ।
ਓਐਸਡੀ ਇੰਦੂ ਪ੍ਰਕਾਸ਼ ਨੇ ਦੱਸਿਆ ਕਿ 31 ਜਨਵਰੀ ਤੋਂ dog ਪਾਲਿਸੀ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿਨਾਂ ਰਜਿਸਟ੍ਰੇਸ਼ਨ ਕੁੱਤੇ ਰੱਖਣ ਵਾਲਿਆਂ ਲਈ ਜੁਰਮਾਨੇ ਦੀਆਂ ਦਰਾਂ ਸਮੇਂ ਦੇ ਨਾਲ ਵਧਦੀਆਂ ਜਾਣਗੀਆਂ। ਰਜਿਸਟ੍ਰੇਸ਼ਨ ਵਿੱਚ ਜਿੰਨੀ ਦੇਰੀ ਹੋਵੇਗੀ, ਉਨਾ ਹੀ ਜੁਰਮਾਨਾ ਵਧੇਗਾ।
ਇਸ ਦੇ ਨਾਲ ਹੀ ਹਰ ਸੈਕਟਰ ਦੇ ਬਾਹਰ ਕੁੱਤਿਆਂ ਦੇ ਫੀਡਿੰਗ ਪੁਆਇੰਟ ਬਣਾਏ ਜਾਣਗੇ। ਆਰਡਬਲਯੂਏ ਅਤੇ ਅਪਾਰਟਮੈਂਟ ਓਨਰਜ਼ ਐਸੋਸੀਏਸ਼ਨ ਉਨ੍ਹਾਂ ਦੀ ਸਫਾਈ ਲਈ ਜ਼ਿੰਮੇਵਾਰ ਹੋਣਗੇ। ਅਵਾਰਾ ਕੁੱਤਿਆਂ ਦੀ ਨਸਬੰਦੀ ਦੀ ਮੁਹਿੰਮ ਚਲਾਈ ਜਾਵੇਗੀ। ਕਲੱਸਟਰ ਦੇ ਆਧਾਰ ‘ਤੇ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕੀਤਾ ਜਾਵੇਗਾ। ਅਵਾਰਾ ਕੁੱਤਿਆਂ ਦਾ ਰਿਕਾਰਡ ਰੱਖਿਆ ਜਾਵੇਗਾ। ਜਿਨ੍ਹਾਂ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਕੰਨਾਂ ‘ਤੇ ਨਿਸ਼ਾਨ ਲਗਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...