ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਲੋਕਾਂ ਨੇ ਇਸ ਹੋਲੀ ਦੇ ਤਿਓਹਾਰ ਮੌਕੇ ‘ਤੇ ਕਰੀਬ 14 ਕਰੋੜ ਰੁਪਏ ਦੀ ਸ਼ਰਾਬ ਪੀਤੀ। ਗੌਤਮ ਬੁੱਧ ਨਗਰ ਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਸ ਵਾਰ ਹੋਲੀ ਤੋਂ ਦੋ ਦਿਨ ਪਹਿਲਾਂ ਜ਼ਿਲੇ ‘ਚ 14 ਕਰੋੜ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਹੈ।
ਜ਼ਿਲ੍ਹਾ ਆਬਕਾਰੀ ਅਫ਼ਸਰ ਰਾਕੇਸ਼ ਬਹਾਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹੋਲੀ ਮੌਕੇ 6 ਅਤੇ 7 ਮਾਰਚ ਨੂੰ ਗੌਤਮ ਬੁੱਧ ਨਗਰ ਵਿੱਚ ਕਰੀਬ 14 ਕਰੋੜ ਰੁਪਏ ਦੀ ਦੇਸੀ ਤੇ ਵਿਦੇਸ਼ੀ ਸ਼ਰਾਬ ਦੀ ਵਿਕਰੀ ਹੋਈ ਹੈ, ਜੋ ਕਿ ਕਿਸੇ ਵੀ ਤਿਉਹਾਰ ਮੌਕੇ ਸ਼ਰਾਬ ਦੀ ਵਿਕਰੀ ਤੋਂ ਹੋਣ ਵਾਲੀ ਸਭ ਤੋਂ ਵੱਧ ਆਮਦਨ ਹੈ।
ਉਨ੍ਹਾਂ ਦੱਸਿਆ ਕਿ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਕੁੱਲ 549 ਸ਼ਰਾਬ ਦੀਆਂ ਦੁਕਾਨਾਂ ਹਨ, ਜਿਨ੍ਹਾਂ ਵਿੱਚ ਵਿਦੇਸ਼ੀ ਅਤੇ ਦੇਸੀ ਸ਼ਰਾਬ ਵੇਚਣ ਵਾਲੀਆਂ ਦੁਕਾਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਹੋਲੀ ਕਾਰਨ ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਸਿੰਘ ਨੇ ਦੱਸਿਆ ਕਿ ਇਸ ਵਾਰ ਨਾਜਾਇਜ਼ ਸ਼ਰਾਬ ਦੀ ਤਸਕਰੀ ਦੀ ਕੋਈ ਵੱਡੀ ਘਟਨਾ ਸਾਹਮਣੇ ਨਹੀਂ ਆਈ।
----------- Advertisement -----------
ਹੋਲੀ ‘ਤੇ 14 ਕਰੋੜ ਰੁਪਏ ਦੀ ਸ਼ਰਾਬ ਪੀ ਗਏ ਨੋਇਡਾ ਵਾਸੀ
Published on
----------- Advertisement -----------
----------- Advertisement -----------












