September 11, 2026, 3:36 am
----------- Advertisement -----------
HomeNewsLatest Newsਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਕਰਨਗੇ ਰੂਸ ਦੌਰਾ

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਕਰਨਗੇ ਰੂਸ ਦੌਰਾ

Published on

----------- Advertisement -----------

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਆਪਣੇ ਬਖਤਰਬੰਦ ਰੇਲ ਦੌਰੇ ‘ਤੇ ਰੂਸ ਲਈ ਰਵਾਨਾ ਹੋ ਗਏ ਹਨ । ਉਹ ਪਿਓਂਗਯਾਂਗ ਦੇ ਰੂਸੀ ਸ਼ਹਿਰ ਵਲਾਦੀਵੋਸਤੋਕ ਦਾ ਦੌਰਾ ਕਰਨਗੇ। ਕੋਰੋਨਾ ਤੋਂ ਬਾਅਦ ਕਿਮ ਜੋਂਗ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਅਮਰੀਕੀ ਅਧਿਕਾਰੀਆਂ ਮੁਤਾਬਕ ਇਸ ਦੌਰਾਨ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹਥਿਆਰਾਂ ਦੀ ਸਪਲਾਈ ਅਤੇ ਯੂਕਰੇਨ ਯੁੱਧ ‘ਚ ਫੌਜੀ ਸਹਿਯੋਗ ‘ਤੇ ਗੱਲਬਾਤ ਕਰਨਗੇ।

  ਦੋਵੇਂ ਨੇਤਾ 10 ਤੋਂ 13 ਸਤੰਬਰ ਤੱਕ ਈਸਟਰਨ ਇਕਨਾਮਿਕ ਫੋਰਮ ਵਿੱਚ ਹਿੱਸਾ ਲੈਣ ਲਈ ਵਲਾਦੀਵੋਸਤੋਕ ਵਿੱਚ ਫਾਰ ਈਸਟਰਨ ਫੈਡਰਲ ਯੂਨੀਵਰਸਿਟੀ ਦੇ ਕੈਂਪਸ ਦਾ ਦੌਰਾ ਕਰਨਗੇ। ਅਧਿਕਾਰੀਆਂ ਮੁਤਾਬਕ ਕਿਮ ਜੋਂਗ ਉਨ ਰੂਸ ਦੇ ਪ੍ਰਸ਼ਾਂਤ ਮਹਾਸਾਗਰ ਫਲੀਟ ਦੇ ਨੇਵਲ ਬੇਸ ਪੀਏਰ 33 ਦਾ ਵੀ ਦੌਰਾ ਕਰ ਸਕਦੇ ਹਨ।  

ਕਿਹਾ ਜਾਂਦਾ ਹੈ ਕਿ ਕਿਮ ਹਵਾਈ ਯਾਤਰਾ ਤੋਂ ਡਰਦੇ ਹਨ, ਇਸ ਲਈ ਉਹ ਜ਼ਿਆਦਾਤਰ ਟਰੇਨ ‘ਚ ਸਫਰ ਕਰਦੇ ਹਨ। ਇਹ ਟਰੇਨ 1949 ਵਿੱਚ ਸਟਾਲਿਨ ਨੇ ਕਿਮ ਦੇ ਦਾਦਾ ਕਿਮ ਇਲ ਸੁੰਗ ਨੂੰ ਤੋਹਫ਼ੇ ਵਿੱਚ ਦਿੱਤੀ ਸੀ। ਇਹ ਕਈ ਕੋਚਾਂ ਵਾਲੀ ਇੱਕ ਅੰਤਰ-ਜੁੜੀ ਰੇਲ ਹੈ। ਕਿਮ ਜਦੋਂ ਵੀ ਉੱਤਰੀ ਕੋਰੀਆ ਜਾਂ ਚੀਨ ਦੀ ਯਾਤਰਾ ਕਰਦੇ ਹਨ ਤਾਂ ਉਨ੍ਹਾਂ ਦਾ ਪੂਰਾ ਦਲ ਇਸ ਟਰੇਨ ‘ਤੇ ਉਨ੍ਹਾਂ ਦੇ ਨਾਲ ਹੁੰਦਾ ਹੈ। 

ਨਿਊਯਾਰਕ ਟਾਈਮਜ਼ ਮੁਤਾਬਕ ਰੂਸ ਉੱਤਰੀ ਕੋਰੀਆ ਤੋਂ ਤੋਪਖਾਨੇ ਦੇ ਗੋਲੇ ਅਤੇ ਟੈਂਕ ਵਿਰੋਧੀ ਮਿਜ਼ਾਈਲਾਂ ਚਾਹੁੰਦਾ ਹੈ। ਇਸ ਦੇ ਬਦਲੇ ਉੱਤਰੀ ਕੋਰੀਆ ਰੂਸ ਤੋਂ ਉਪਗ੍ਰਹਿ ਅਤੇ ਪ੍ਰਮਾਣੂ ਪਣਡੁੱਬੀ ਤਕਨੀਕ ਦੀ ਮੰਗ ਕਰੇਗਾ। ਇਸ ਤੋਂ ਇਲਾਵਾ ਕਿਮ ਜੋਂਗ ਉਨ ਆਪਣੇ ਦੇਸ਼ ਲਈ ਭੋਜਨ ਸਹਾਇਤਾ ਵੀ ਚਾਹੁੰਦੇ ਹਨ। ਦਰਅਸਲ, ਉੱਤਰੀ ਕੋਰੀਆ ਵਿੱਚ ਅਨਾਜ ਦੀ ਭਾਰੀ ਕਮੀ ਹੈ, ਜਦੋਂ ਕਿ ਰੂਸ ਨੇ 2017 ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਅਨਾਜ ਉਗਾਉਣ ਦਾ ਰਿਕਾਰਡ ਕਾਇਮ ਕੀਤਾ ਹੈ। 

6 ਸਤੰਬਰ ਨੂੰ ਵ੍ਹਾਈਟ ਹਾਊਸ ਨੇ ਪੁਤਿਨ ਅਤੇ ਕਿਮ ਵਿਚਾਲੇ ਹਥਿਆਰਾਂ ਦੇ ਸੌਦੇ ਨੂੰ ਲੈ ਕੇ ਚਿਤਾਵਨੀ ਦਿੱਤੀ ਸੀ। ਵ੍ਹਾਈਟ ਹਾਊਸ ਦੇ ਬੁਲਾਰੇ ਜਾਨ ਕਿਰਬੀ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਵਿਚਾਲੇ ਫੌਜੀ ਸਹਿਯੋਗ ਨੂੰ ਲੈ ਕੇ ਉੱਚ ਪੱਧਰੀ ਗੱਲਬਾਤ ਲਗਾਤਾਰ ਵਧ ਰਹੀ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉੱਤਰੀ ਕੋਰੀਆ ਅਤੇ ਰੂਸ ਨੂੰ ਅਮਰੀਕਾ ਦਾ ਕੱਟੜ ਵਿਰੋਧੀ ਮੰਨਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...