August 6, 2026, 8:50 pm
----------- Advertisement -----------
HomeNewsBreaking Newsਓਡੀਸ਼ਾ ਰੇਲ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 261

ਓਡੀਸ਼ਾ ਰੇਲ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 261

Published on

----------- Advertisement -----------

ਓਡੀਸ਼ਾ ਦੇ ਬਾਲਾਸੋਰ ਜ਼ਿਲੇ ‘ਚ ਹੋਏ ਰੇਲ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 261 ਤੇ ਪੁੱਜ ਗਈ ਹੈ। ਦੱਖਣ ਪੂਰਬੀ ਰੇਲਵੇ ਨੇ ਇੱਕ ਬਿਆਨ ਜਾਰੀ ਕਰਕੇ ਇਹ ਐਲਾਨ ਕੀਤਾ ਹੈ। ਰੇਲਵੇ ਨੇ 261 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦਕਿ 650 ਹੋਰ ਜ਼ਖਮੀ ਓਡੀਸ਼ਾ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਅਧੀਨ ਹਨ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਸ ਘਟਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉੜੀਸਾ ਜਾਣਗੇ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਕੇ ‘ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਬਚਾਅ ਕਾਰਜਾਂ ‘ਚ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਅੱਜ ਓਡੀਸ਼ਾ ਦੇ ਬਾਲਾਸੋਰ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਦੱਸ ਦਈਏ ਕਿ ਬਾਲਾਸੋਰ ਜ਼ਿਲ੍ਹੇ ਦੇ ਬਾਹਾਨਗਾ ਬਾਜ਼ਾਰ ਸਟੇਸ਼ਨ ਨੇੜੇ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਇਹ ਹਾਦਸਾ ਵਾਪਰਿਆ। ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਬਾਹਾਨਗਾ ਬਜ਼ਾਰ ਵਿਚ ਪਟੜੀ ਤੋਂ ਉਤਰ ਗਏ ਅਤੇ ਦੂਜੀ ਪਟੜੀ ‘ਤੇ ਜਾ ਡਿੱਗੇ। ਪਟੜੀ ਤੋਂ ਉਤਰੇ ਇਹ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ। ਡੱਬੇ ਪਟੜੀ ਤੋਂ ਉਤਰਨ ਮਗਰੋਂ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਕਾਰਨ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿਚ ਆ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...