November 18, 2026, 4:21 am
----------- Advertisement -----------
HomeNewsLatest Newsਓਨਾਓ ਸੜਕ ਹਾਦਸੇ 'ਤੇ ਰਾਸ਼ਟਰਪਤੀ, ਖੜਗੇ, ਯੋਗੀ ਸਮੇਤ ਕਈ ਨੇਤਾਵਾਂ ਨੇ ਜਤਾਇਆ...

ਓਨਾਓ ਸੜਕ ਹਾਦਸੇ ‘ਤੇ ਰਾਸ਼ਟਰਪਤੀ, ਖੜਗੇ, ਯੋਗੀ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ; PM ਮੋਦੀ ਵੱਲੋਂ ਆਰਥਿਕ ਮਦਦ ਦਾ ਐਲਾਨ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲੇ ‘ਚ ਦੁੱਧ ਦੇ ਟੈਂਕਰ ਨਾਲ ਡਬਲ ਡੈਕਰ ਬੱਸ ਦੀ ਟੱਕਰ ‘ਚ 18 ਲੋਕਾਂ ਦੀ ਮੌਤ ਹੋ ਗਈ ਅਤੇ 19 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 5:15 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾਵਾਂ ਨੇ ਇਸ ਦਰਦਨਾਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਵਾਪਰੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਨੂੰ ‘ਬੇਹੱਦ ਦੁਖਦਾਈ’ ਦੱਸਿਆ। ਰਾਸ਼ਟਰਪਤੀ ਭਵਨ ਤੋਂ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਉਨਾਓ ‘ਚ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਹੋਏ ਸੜਕ ਹਾਦਸੇ ‘ਚ ਕਈ ਲੋਕਾਂ ਦੀ ਮੌਤ ਦੀ ਖਬਰ ਬਹੁਤ ਦੁਖਦ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।
ਪੀਐਮਓ ਨੇ ਵੀ ਹਾਦਸੇ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਲਿਖਿਆ ਕਿ “ਉੱਤਰ ਪ੍ਰਦੇਸ਼ ਦੇ ਉਨਾਵ ‘ਚ ਵਾਪਰਿਆ ਸੜਕ ਹਾਦਸਾ ਬਹੁਤ ਦਰਦਨਾਕ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਉਨਾਓ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ
“ਉਨਾਓ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ਉੱਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 18 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਪ੍ਰਸ਼ਾਸਨ ਨੂੰ ਅਪੀਲ ਹੈ ਕਿ ਪੀੜਤਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਹੈ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...