September 10, 2026, 5:34 pm
----------- Advertisement -----------
HomeNewsBreaking Newsਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਇਮਰਾਨ ਖ਼ਾਨ ਦੇ ਕਰੀਬੀ ਸ਼ਾਹ ਮਹਿਮੂਦ...

ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਇਮਰਾਨ ਖ਼ਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 9 ਮਈ ਨੂੰ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਪਾਕਿਸਤਾਨ ‘ਚ ਅਸ਼ਾਂਤੀ ਦਾ ਮਾਹੌਲ ਹੈ। ਖਾਨ ਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸਮਰਥਕਾਂ ਨੇ ਦੇਸ਼ ਦੀ ਰਾਜਧਾਨੀ ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਹਿੰਸਕ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ, ਜੋ ਅਜੇ ਵੀ ਲਗਾਤਾਰ ਜਾਰੀ ਹਨ। ਹਿੰਸਕ ਪ੍ਰਦਰਸ਼ਨਾਂ ‘ਚ ਘੱਟੋ-ਘੱਟ ਅੱਠ ਲੋਕ ਮਾਰੇ ਗਏ ਹਨ ਅਤੇ ਇਸਲਾਮਾਬਾਦ ਤੋਂ ਇਲਾਵਾ ਤਿੰਨ ਹੋਰ ਸੂਬਿਆਂ ‘ਚ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਦੇਸ਼ ‘ਚ ਵਿਗੜਦੇ ਹਾਲਾਤ ਅਤੇ ਸਿਆਸੀ ਉਥਲ-ਪੁਥਲ ਵਿਚਾਲੇ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀਰਵਾਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਸੰਯੁਕਤ ਰਾਸ਼ਟਰ ਮੁਖੀ ਨੇ ਪਾਕਿਸਤਾਨ ਦੀਆਂ ਸਾਰੀਆਂ ਪਾਰਟੀਆਂ ਨੂੰ ਹਿੰਸਾ ਤੋਂ ਬਚਣ ਲਈ ਕਿਹਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਪੀਟੀਆਈ ਚੇਅਰਮੈਨ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦਾ ਨੋਟਿਸ ਲੈਂਦੇ ਹੋਏ ਸਾਰੀਆਂ ਪਾਰਟੀਆਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਸ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਲਈ ਸਾਰਿਆਂ ਨੂੰ ਸ਼ਾਂਤ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...