June 27, 2026, 6:57 am
----------- Advertisement -----------
HomeNewsLatest Newsਪਾਕਿਸਤਾਨ 'ਚ ਹੜ੍ਹ ਕਾਰਨ ਹੁਣ ਤੱਕ 1100 ਤੋਂ ਵੱਧ ਲੋਕਾਂ ਦੀ ਮੌਤ;ਭਾਰਤ...

ਪਾਕਿਸਤਾਨ ‘ਚ ਹੜ੍ਹ ਕਾਰਨ ਹੁਣ ਤੱਕ 1100 ਤੋਂ ਵੱਧ ਲੋਕਾਂ ਦੀ ਮੌਤ;ਭਾਰਤ ਜਲਦ ਭੇਜ ਸਕਦਾ ਮਦਦ!

Published on

----------- Advertisement -----------

ਪਾਕਿਸਤਾਨ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਲੱਗਭਗ 1140 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 3 ਕਰੋੜ 30 ਲੱਖ ਲੋਕ ਬੇਘਰ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਆਂਢੀ ਦੇਸ਼ ‘ਚ ਇਸ ਕੁਦਰਤੀ ਆਫ਼ਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ “ਪਾਕਿਸਤਾਨ ‘ਚ ਹੜ੍ਹ ਨੇ ਬਹੁਤ ਤਬਾਹੀ ਮਚਾਈ ਹੈ, ਸਥਿਤੀ ਦੇਖ ਕੇ ਦੁਖੀ ਹਾਂ। ਇਸ ਨਾਲ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਉਮੀਦ ਹੈ ਕਿ ਸਥਿਤੀ ਜਲਦੀ ਸੁਧਰ ਜਾਵੇਗੀ ਅਤੇ ਆਮ ਵਾਂਗ ਬਹਾਲ ਹੋ ਜਾਵੇਗੀ।”

ਹੁਣ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਭਾਰਤ ਸਰਕਾਰ ਜਲਦ ਹੀ ਮਨੁੱਖੀ ਆਧਾਰ ‘ਤੇ ਪਾਕਿਸਤਾਨ ਨੂੰ ਰਾਹਤ ਸਮੱਗਰੀ ਭੇਜ ਸਕਦੀ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਹਫਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵਿਦੇਸ਼ੀ ਡਿਪਲੋਮੈਟਾਂ ਦੀ ਬੈਠਕ ਬੁਲਾਈ ਸੀ। ਇਸ ‘ਚ ਪੀ ਐਮ ਸ਼ਰੀਫ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੰਦੇ ਹੋਏ ਮਦਦ ਦੀ ਅਪੀਲ ਕੀਤੀ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹੜ੍ਹਾਂ ਕਾਰਨ ਪਾਕਿਸਤਾਨ ਨੂੰ 10 ਅਰਬ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਦੇਸ਼ ਦਾ 40% ਬੁਨਿਆਦੀ ਢਾਂਚਾ ਤਬਾਹ ਹੋ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...