October 28, 2026, 3:57 pm
----------- Advertisement -----------
HomeNewsBreaking Newsਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਲਾਹੌਰ ਪੁਲਿਸ ਨੇ ਇਮਰਾਨ ਖਾਨ ਨੂੰ ਜ਼ਮਾਨ ਪਾਰਕ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਉਸ ‘ਤੇ 1 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਅਦਾਲਤ ਨੇ ਕਿਹਾ ਹੈ ਕਿ ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਹ ਭ੍ਰਿਸ਼ਟਾਚਾਰ ਵਿੱਚ ਵੀ ਸ਼ਾਮਲ ਸੀ। ਪਹਿਲਾਂ ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਤੋਂ ਬਾਅਦ ਦੁਪਹਿਰ 12:30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਪਰ ਇਸ ਤੋਂ ਬਾਅਦ ਵੀ ਜਦੋਂ ਇਮਰਾਨ ਅਦਾਲਤ ਨਹੀਂ ਪਹੁੰਚੇ ਤਾਂ ਜੱਜ ਨੇ ਫੈਸਲਾ ਸੁਣਾ ਦਿੱਤਾ।
ਸੱਤਾਧਾਰੀ ਪਾਕਿਸਤਾਨੀ ਲੋਕਤੰਤਰੀ ਅੰਦੋਲਨ ਨੇ ਤੋਸ਼ਾਖਾਨਾ ਤੋਹਫ਼ੇ ਦਾ ਮਾਮਲਾ ਚੋਣ ਕਮਿਸ਼ਨ ਕੋਲ ਉਠਾਇਆ ਸੀ। ਕਿਹਾ ਗਿਆ ਸੀ ਕਿ ਇਮਰਾਨ ਨੇ ਆਪਣੇ ਕਾਰਜਕਾਲ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਮਿਲੇ ਤੋਹਫ਼ੇ ਵੇਚੇ ਸਨ। ਇਮਰਾਨ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਉਸ ਨੇ ਇਹ ਸਾਰੇ ਤੋਹਫ਼ੇ ਤੋਸ਼ਾਖਾਨੇ ਤੋਂ 2.15 ਕਰੋੜ ਰੁਪਏ ਵਿੱਚ ਖਰੀਦੇ ਸਨ, ਜਿਸ ਨੂੰ ਵੇਚਣ ‘ਤੇ ਉਸ ਨੂੰ 5.8 ਕਰੋੜ ਰੁਪਏ ਮਿਲੇ ਹਨ। ਬਾਅਦ ਵਿੱਚ ਪਤਾ ਲੱਗਾ ਕਿ ਇਹ ਰਕਮ 20 ਕਰੋੜ ਤੋਂ ਵੱਧ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...