September 4, 2026, 5:46 am
----------- Advertisement -----------
HomeNewsBreaking Newsਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਸਰਕਾਰ, ਦਫ਼ਤਰਾਂ 'ਚ ਸਫ਼ਾਈ ਦੇ...

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਸਰਕਾਰ, ਦਫ਼ਤਰਾਂ ‘ਚ ਸਫ਼ਾਈ ਦੇ ਖਰਚੇ ‘ਤੇ ਪਾਬੰਦੀ

Published on

----------- Advertisement -----------

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਕੋਲ ਸਰਕਾਰੀ ਕੰਮਾਂ ਲਈ ਵੀ ਪੈਸਾ ਨਹੀਂ ਬਚਿਆ ਹੈ। ਇਸ ਕਾਰਨ ਸਰਕਾਰ ਨੇ ਸਰਕਾਰੀ ਖਰਚਿਆਂ ਨੂੰ ਕੰਟਰੋਲ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦੀ ਕੈਬਨਿਟ ਨੇ 6 ਮੰਤਰਾਲਿਆਂ ਦੇ 80 ਤੋਂ ਵੱਧ ਵਿਭਾਗਾਂ ਨੂੰ ਰਲੇਵੇਂ ਅਤੇ ਖਤਮ ਕਰਨ ਦਾ ਫੈਸਲਾ ਕੀਤਾ ਹੈ। ਵਿਭਾਗਾਂ ਦੀ ਗਿਣਤੀ 82 ਤੋਂ ਘਟਾ ਕੇ 40 ਕਰ ਦਿੱਤੀ ਜਾਵੇਗੀ।

ਇਸਤੋਂ ਇਲਾਵਾ ਸਰਕਾਰ ਨੇ ਗੈਰ-ਜ਼ਰੂਰੀ ਖਰਚਿਆਂ ‘ਤੇ ਵੀ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਵਿੱਚ ਸਰਕਾਰੀ ਦਫਤਰਾਂ ਦੇ ਅੰਦਰ ਸਫਾਈ ਨਾਲ ਸਬੰਧਤ ਕੰਮ ਵੀ ਸ਼ਾਮਲ ਹੈ।ਇਸ ਦਾ ਮਤਲਬ ਹੈ ਕਿ ਹੁਣ ਤੋਂ ਪਾਕਿਸਤਾਨ ਦੇ ਸਰਕਾਰੀ ਦਫਤਰਾਂ ‘ਚ ਸਫਾਈ ਦਾ ਕੰਮ ਨਹੀਂ ਹੋਵੇਗਾ।


ਦੱਸ ਦਈਏ ਪਾਕਿਸਤਾਨ ਦੀ ਸੁਧਾਰ ਕਮੇਟੀ ਨੇ ਸਰਕਾਰ ਨੂੰ ਸਰਕਾਰੀ ਭਰਤੀਆਂ ‘ਤੇ ਪਾਬੰਦੀ ਲਗਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ ਦੀਆਂ 1.5 ਲੱਖ ਖਾਲੀ ਅਸਾਮੀਆਂ ਨੂੰ ਖਤਮ ਕਰਨ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।ਵਿਭਾਗਾਂ ਦੇ ਰਲੇਵੇਂ ਤੋਂ ਬਾਅਦ ਮੁਲਾਜ਼ਮਾਂ ‘ਤੇ ਪੈਣ ਵਾਲੇ ਪ੍ਰਭਾਵ ਦੀ ਜਾਂਚ ਲਈ ਸਰਕਾਰ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ।

ਇਸ ਤੋਂ ਇਲਾਵਾ ਜਿਨ੍ਹਾਂ ਵਿਭਾਗਾਂ ਨੂੰ ਖਤਮ ਕਰ ਦਿੱਤਾ ਗਿਆ ਹੈ, ਉਨ੍ਹਾਂ ਦੇ ਮੁਲਾਜ਼ਮਾਂ ਨੂੰ ਰਾਜ ਸਰਕਾਰ ਦੇ ਵਿਭਾਗਾਂ ਅਤੇ ਹੋਰ ਸੰਸਥਾਵਾਂ ਵਿੱਚ ਭੇਜਣ ਦੀ ਯੋਜਨਾ ਬਣਾਈ ਜਾ ਰਹੀ ਹੈ। ਨਾਲ ਹੀ, ਸਰਕਾਰ ਨੇ ਨਵੇਂ ਵਾਹਨ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਐਂਬੂਲੈਂਸਾਂ ਦੀ ਖਰੀਦ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ।

ਪਾਕਿਸਤਾਨ ਨੇ ਆਰਥਿਕ ਸੰਕਟ ਤੋਂ ਉਭਰਨ ਲਈ ਅੰਤਰਰਾਸ਼ਟਰੀ ਮੁਦਰਾ ਫੰਡ ਤੋਂ ਰਾਹਤ ਪੈਕੇਜ ਦੀ ਮੰਗ ਵਾਰ-ਵਾਰ ਕੀਤੀ ਹੈ।

ਆਰਥਿਕ ਸੰਕਟ ਅਤੇ ਆਈਐਮਐਫ ਦੀਆਂ ਸਖ਼ਤ ਸ਼ਰਤਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਮਈ 2024 ਵਿੱਚ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਕੀਤਾ ਸੀ  ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ, ‘ਕਾਰੋਬਾਰ ਕਰਨਾ ਸਰਕਾਰ ਦਾ ਕੰਮ ਨਹੀਂ ਹੈ, ਸਰਕਾਰ ਦਾ ਕੰਮ ਦੇਸ਼ ‘ਚ ਕਾਰੋਬਾਰ ਅਤੇ ਨਿਵੇਸ਼ ਲਈ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ।’

ਸ਼ਰੀਫ਼ ਨੇ ਕਿਹਾ ਸੀ ਕਿ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚ ਦਿੱਤਾ ਜਾਵੇਗਾ, ਚਾਹੇ ਉਹ ਮੁਨਾਫ਼ਾ ਕਮਾ ਰਹੀਆਂ ਹੋਣ ਜਾਂ ਨਾ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਸਿਰਫ ਉਨ੍ਹਾਂ ਕੰਪਨੀਆਂ ਨੂੰ ਬਰਕਰਾਰ ਰੱਖੇਗੀ ਜੋ ਰਣਨੀਤਕ ਤੌਰ ‘ਤੇ ਮਹੱਤਵਪੂਰਨ ਹਨ।

ਪ੍ਰਧਾਨ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਇਸ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਨਿੱਜੀਕਰਨ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ। ਪਾਕਿਸਤਾਨ ਦੇ ਵਿੱਤ ਮੰਤਰਾਲੇ ਦੀ ਦਸੰਬਰ 2023 ਦੀ ਰਿਪੋਰਟ ਦੇ ਅਨੁਸਾਰ, ਪਾਕਿਸਤਾਨ ਵਿੱਚ 88 ਸਰਕਾਰੀ ਕੰਪਨੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...