ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਵਿਟਰ ਨੇ ਭਾਰਤ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ PFI ‘ਤੇ 5 ਸਾਲ ਦੀ ਪਾਬੰਦੀ ਦੇ ਖਿਲਾਫ ਸਰਕਾਰ ਦੇ ਟਵਿਟਰ ਅਕਾਊਂਟ ਤੋਂ ਕਾਫੀ ਟਵੀਟ ਕੀਤੇ ਗਏ ਸਨ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਇਸ ਮਾਮਲੇ ‘ਚ ਭਾਰਤ ਸਰਕਾਰ ਅਤੇ ਟਵਿੱਟਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਦੱਸ ਦਈਏ ਕਿ ਪਾਕਿਸਤਾਨ ਸਰਕਾਰ ਦਾ ਟਵਿੱਟਰ ਹੈਂਡਲ @GovtofPakistan ਦੇ ਨਾਮ ‘ਤੇ ਹੈ। ਹੁਣ ਜਦ ਵੀ ਕੋਈ ਵੀ ਭਾਰਤ ਵਿੱਚ ਪਾਕਿਸਤਾਨ ਸਰਕਾਰ ਦਾ ਟਵਿਟਰ ਹੈਂਡਲ ਖੋਲ੍ਹ ਰਿਹਾ ਹੈ, ਤਾਂ ਇੱਕ ਨੋਟਿਸ ਲਿਖਿਆ ਮਿਲ ਰਿਹਾ ਹੈ ਕਿ ਇਹ ਖਾਤਾ ਕਾਨੂੰਨੀ ਮੰਗ ‘ਤੇ ਬੰਦ ਕੀਤਾ ਗਿਆ ਹੈ। ਇਸ ਕਾਰਨ ਟਵਿੱਟਰ ਹੈਂਡਲ ‘ਤੇ ਪੋਸਟ ਕੀਤੀਆਂ ਗਈਆਂ ਫੋਟੋਆਂ, ਵੀਡੀਓਜ਼ ਅਤੇ ਟੈਕਸਟ ਹੁਣ ਭਾਰਤ ਦੇ ਲੋਕਾਂ ਨੂੰ ਨਜ਼ਰ ਨਹੀਂ ਆ ਰਹੇ ਹਨ।












