ਪਾਕਿਸਤਾਨ ਦੀ ਸੰਸਦ ਯਾਨੀ ਨੈਸ਼ਨਲ ਅਸੈਂਬਲੀ ਨੂੰ ਕਾਰਜਕਾਲ ਖਤਮ ਹੋਣ ਤੋਂ 3 ਦਿਨ ਪਹਿਲਾਂ ਬੁੱਧਵਾਰ ਦੇਰ ਰਾਤ ਨੂੰ ਭੰਗ ਕਰ ਦਿੱਤਾ ਗਿਆ। ਬੁੱਧਵਾਰ ਨੂੰ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰਪਤੀ ਆਰਿਫ ਅਲਵੀ ਨੂੰ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਸਿਫਾਰਿਸ਼ ਭੇਜੀ ਸੀ। ਦੇਰ ਰਾਤ ਰਾਸ਼ਟਰਪਤੀ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।
ਪਾਕਿਸਤਾਨ ਦੇ ਰਾਸ਼ਟਰਪਤੀ ਦਫਤਰ ਵੱਲੋਂ ਟਵੀਟ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਧਾਰਾ 58-1 ਦੇ ਤਹਿਤ ਸੰਸਦ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਸਰਕਾਰ ਦੇ ਆਖ਼ਰੀ ਦਿਨ ਕੈਬਨਿਟ ਨੂੰ ਸੰਬੋਧਨ ਕਰਦਿਆਂ ਪੀਐਮ ਸ਼ਾਹਬਾਜ਼ ਨੇ ਕਿਹਾ- ਗੱਠਜੋੜ ਸਰਕਾਰ ਨੇ ਆਪਣੇ ਹਿੱਤਾਂ ਨੂੰ ਪਰੇ ਰੱਖ ਦੇਸ਼ ਨੂੰ ਬਚਾਉਣ ਲਈ ਵੱਡੀ ਕੁਰਬਾਨੀ ਦਿੱਤੀ ਹੈ। ਸ਼ਾਹਬਾਜ਼ ਸ਼ਰੀਫ ਅਤੇ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਕਾਰਜਵਾਹਕ ਪ੍ਰਧਾਨ ਮੰਤਰੀ ਦੇ ਨਾਮ ਦਾ ਫੈਸਲਾ ਕਰਨ ਲਈ ਚਰਚਾ ਕਰਨਗੇ। ਜੇਕਰ 3 ਦਿਨਾਂ ਦੇ ਅੰਦਰ ਦੋਵਾਂ ਵਿਚਾਲੇ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਮਾਮਲਾ ਸੰਸਦੀ ਕਮੇਟੀ ਕੋਲ ਜਾਵੇਗਾ। ਜੇਕਰ ਇੱਥੇ ਵੀ ਸਹਿਮਤੀ ਨਾ ਬਣੀ ਤਾਂ ਚੋਣ ਕਮਿਸ਼ਨ ਫੈਸਲਾ ਲਵੇਗਾ।
----------- Advertisement -----------
ਕਾਰਜਕਾਲ ਦੀ ਸਮਾਪਤੀ ਤੋਂ ਤਿੰਨ ਦਿਨ ਪਹਿਲਾਂ ਭੰਗ ਹੋਈ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ
Published on
----------- Advertisement -----------
----------- Advertisement -----------












