July 26, 2026, 10:57 am
----------- Advertisement -----------
HomeNewsBreaking Newsਸਾਬਕਾ PM ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ 'ਚ ਮਾਹੌਲ ਤਣਾਅਪੂਰਨ, ਦੇਸ਼...

ਸਾਬਕਾ PM ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਮਾਹੌਲ ਤਣਾਅਪੂਰਨ, ਦੇਸ਼ ਭਰ ‘ਚ ਇੰਟਰਨੈੱਟ ਬੰਦ,ਧਾਰਾ 144 ਲਾਗੂ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਪੇਸ਼ਾਵਰ, ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਕਰ ​​ਰਹੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਖਬਰ ਹੈ।
ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਹਿੰਸਾ ਨੂੰ ਦੇਖਦੇ ਹੋਏ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪ੍ਰਾਈਵੇਟ ਸਕੂਲ ਵੀ ਬੰਦ ਰਹਿਣਗੇ। ਰਾਜਧਾਨੀ ਇਸਲਾਮਾਬਾਦ, ਅਤੇ ਪੇਸ਼ਾਵਰ, ਲਾਹੌਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਵੀ ਭੰਨਤੋੜ ਕੀਤੀ ਗਈ। ਲਾਹੌਰ ਵਿਚ ਗਵਰਨਰ ਹਾਊਸ, ਫੌਜ ਦੇ ਕਮਾਂਡਰ ਦੇ ਘਰ ਨੂੰ ਸਾੜ ਦਿੱਤਾ ਗਿਆ ਅਤੇ ਕਈ ਫੌਜੀ ਅਫਸਰਾਂ ਦੇ ਘਰਾਂ ‘ਤੇ ਹਮਲੇ ਕੀਤੇ ਗਏ। ਅਜਿਹੀ ਹੀ ਘਟਨਾ ਕਰਾਚੀ ਦੇ ਕੈਂਟ ਇਲਾਕੇ ਵਿੱਚ ਵੀ ਵਾਪਰੀ।
ਇਮਰਾਨ ਖਾਨ ਨੂੰ ਮੰਗਲਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਂਚ ਏਜੰਸੀ ਐੱਨਏਬੀ ਦੇ ਹੁਕਮਾਂ ‘ਤੇ ਪਾਕਿਸਤਾਨ ਰੇਂਜਰਾਂ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਖਾਨ ਨੂੰ ਪੁੱਛਗਿੱਛ ਲਈ ਰਾਵਲਪਿੰਡੀ ਸਥਿਤ ਐੱਨਏਬੀ ਹੈੱਡਕੁਆਰਟਰ ਭੇਜ ਦਿੱਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸੁਣਵਾਈ ਲਈ ਜੁਡੀਸ਼ੀਅਲ ਕੰਪਲੈਕਸ ਵਿੱਚ ਨਹੀਂ ਲਿਆਂਦਾ ਜਾਵੇਗਾ। ਅਦਾਲਤੀ ਸੁਣਵਾਈ ਰਾਵਲਪਿੰਡੀ ਦੀ ਪੁਲਿਸ ਲਾਈਨ ਵਿੱਚ ਹੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...