September 12, 2026, 10:34 am
----------- Advertisement -----------
HomeNewsLatest Newsਪਾਕਿਸਤਾਨ ਨੇ ਭਾਰਤ ਨਾਲ 3 ਜੰਗਾਂ ਲੜੀਆਂ, ਅਸੀਂ ਸਬਕ ਸਿਖ ਲਿਆ ਹੈ-...

ਪਾਕਿਸਤਾਨ ਨੇ ਭਾਰਤ ਨਾਲ 3 ਜੰਗਾਂ ਲੜੀਆਂ, ਅਸੀਂ ਸਬਕ ਸਿਖ ਲਿਆ ਹੈ- ਪਾਕਿਸਤਾਨ PM ਸ਼ਾਹਬਾਜ਼

Published on

----------- Advertisement -----------

ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਆਪਣੇ ਦੇਸ਼ ਦੀ ਅਸਲੀਅਤ ਤੋਂ ਮੂੰਹ ਮੋੜਨ ਦੀ ਬਜਾਏ ਲੋਕਾਂ ਨੂੰ ਅਸਲ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਪਾਕਿਸਤਾਨ ਦੇ ਵਾਰ-ਵਾਰ ਕਰਜ਼ਾ ਮੰਗਣ ਦੀ ਤੁਲਨਾ ਭੀਖ ਮੰਗਣ ਨਾਲ ਕੀਤੀ ਅਤੇ ਕਿਹਾ ਕਿ ਇਸ ਕਾਰਨ ਸ਼ਰਮਿੰਦਾ ਹੋਣਾ ਪੈ ਰਿਹਾ ਹੈ। ਹੁਣ ਉਨ੍ਹਾਂ ਨੇ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਵੀ ਬਿਆਨ ਦਿੱਤਾ ਹੈ। ਸ਼ਰੀਫ ਨੇ ਕਿਹਾ ਹੈ ਕਿ ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਉਨ੍ਹਾਂ ਦੇ ਦੇਸ਼ ਨੇ ਸਬਕ ਸਿੱਖਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਵੀ ਅਪੀਲ ਕੀਤੀ ਹੈ। ਸ਼ਾਹਬਾਜ਼ ਨੇ ਕਿਹਾ, ‘ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਮੇਰਾ ਸੰਦੇਸ਼ ਹੈ ਕਿ ਆਓ ਬੈਠੀਏ ਅਤੇ ਸਮਝਦਾਰੀ ਨਾਲ ਗੱਲਬਾਤ ਕਰੀਏ।’
ਪੱਛਮੀ ਏਸ਼ੀਆ ਦੇ ਪ੍ਰਮੁੱਖ ਮੀਡੀਆ ਸੰਗਠਨਾਂ ‘ਚੋਂ ਇਕ ਅਲ-ਅਰਬੀਆ ਨੂੰ ਦਿੱਤੇ ਇੰਟਰਵਿਊ ‘ਚ ਜਦੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਤੋਂ ਭਾਰਤ ਨਾਲ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨੇ ਤਿੰਨ ਜੰਗਾਂ ‘ਚ ਸਬਕ ਸਿੱਖਿਆ ਹੈ ਅਤੇ ਹੁਣ ਉਹ ਸ਼ਾਂਤੀ ਚਾਹੁੰਦੇ ਹਨ।ਉਨ੍ਹਾਂ ਚੈਨਲ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ।
ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਗਰੀਬੀ ਨੂੰ ਖਤਮ ਕਰਨਾ ਚਾਹੁੰਦੇ ਹਾਂ। ਅਸੀਂ ਖੁਸ਼ਹਾਲੀ ਅਤੇ ਤਰੱਕੀ ਚਾਹੁੰਦੇ ਹਾਂ। ਅਸੀਂ ਆਪਣੇ ਲੋਕਾਂ ਨੂੰ ਸਿੱਖਿਆ ਦੇਣਾ ਚਾਹੁੰਦੇ ਹਾਂ, ਉਨ੍ਹਾਂ ਨੂੰ ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇਣਾ ਚਾਹੁੰਦੇ ਹਾਂ। ਅਸੀਂ ਆਪਣੇ ਸਰੋਤਾਂ ਨੂੰ ਬੰਬਾਂ ਅਤੇ ਗੋਲਾ ਬਾਰੂਦ ‘ਤੇ ਬਰਬਾਦ ਨਹੀਂ ਕਰ ਸਕਦੇ।ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਹ ਸੰਦੇਸ਼ ਦੇਣਾ ਚਾਹੁੰਦਾ ਹਾਂ।” ਦੱਸ ਦਈਏ ਕਿ ਇਸ ਵਾਰ ਸ਼ਰੀਫ ਕਸ਼ਮੀਰ ਮੁੱਦੇ ‘ਤੇ ਭਾਰਤ ਨੂੰ ਧਮਕੀ ਦਿੰਦੇ ਨਹੀਂ, ਸਗੋਂ ਭਾਰਤ ਨਾਲ ਗੱਲਬਾਤ ਦੀ ਅਪੀਲ ਕਰਦੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...