September 23, 2026, 3:30 am
----------- Advertisement -----------
HomeNewsBreaking Newsਪੰਜਵੜ ਦਾ ਲਾਹੌਰ 'ਚ ਹੋਇਆ ਸਸਕਾਰ: ਪਰਿਵਾਰ ਚਾਹੁੰਦਾ ਸੀ ਮ੍ਰਿਤਕ ਦੇਹ ਨੂੰ...

ਪੰਜਵੜ ਦਾ ਲਾਹੌਰ ‘ਚ ਹੋਇਆ ਸਸਕਾਰ: ਪਰਿਵਾਰ ਚਾਹੁੰਦਾ ਸੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ, ਅੰਤਿਮ ਅਰਦਾਸ ਤਰਨਤਾਰਨ ‘ਚ ਹੋਵੇਗੀ

Published on

----------- Advertisement -----------

ਤਰਨਤਾਰਨ, 9 ਮਈ 2023 – ਪਾਕਿਸਤਾਨ ‘ਚ ਸ਼ਰੇਆਮ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਦਾ ਅੰਤਿਮ ਸਸਕਾਰ ਲਾਹੌਰ ‘ਚ ਕਰ ਦਿੱਤਾ ਗਿਆ ਹੈ। ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਪਾਕਿਸਤਾਨ ਤੋਂ ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਅੰਤਿਮ ਸਸਕਾਰ ਲਈ ਲਿਆਉਣਾ ਚਾਹੁੰਦਾ ਸੀ। ਹੁਣ ਪਰਿਵਾਰ ਨੇ ਅੱਤਵਾਦੀ ਪਰਮਜੀਤ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਪਿੰਡ ਵਿੱਚ ਹੀ 13 ਮਈ ਨੂੰ ਪਾਠ ਆਰੰਭ ਕਰਨ ਦਾ ਫੈਸਲਾ ਕੀਤਾ ਹੈ।

ਅੱਤਵਾਦੀ ਪਰਮਜੀਤ ਸਿੰਘ ਤਰਨਤਾਰਨ ਦੇ ਪਿੰਡ ਪੰਜਵੜ ਦਾ ਰਹਿਣ ਵਾਲਾ ਸੀ। ਖਾਲਿਸਤਾਨ ਕਮਾਂਡੋ ਫੋਰਸ ਦਾ ਮੁਖੀ ਬਣਨ ਦੇ ਨਾਲ ਹੀ ਉਸ ਨੇ ਪਿਛਲੇ 33 ਸਾਲਾਂ ਤੋਂ ਪਾਕਿਸਤਾਨ ਵਿਚ ਸ਼ਰਨ ਲਈ ਹੋਈ ਸੀ। ਜਿੱਥੇ ਉਸਨੇ ਆਪਣਾ ਨਾਮ ਵੀ ਸਰਦਾਰ ਮਲਿਕ ਸਿੰਘ ਰੱਖਿਆ ਹੋਇਆ ਸੀ।

ਪੰਜਵੜ ਦੇ ਕਤਲ ਦੀ ਸੂਚਨਾ ਮਿਲਦੇ ਹੀ ਲੋਕ ਉਸਦੇ ਭਰਾਵਾਂ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੰਜਵੜ ਪਹੁੰਚ ਰਹੇ ਹਨ। ਦੂਜੇ ਪਾਸੇ ਪਿੰਡ ਵਿੱਚ ਅੰਤਿਮ ਅਰਦਾਸ ਲਈ 13 ਮਈ ਤੋਂ ਆਰੰਭ ਹੋਏ ਪਾਠ ਦੇ ਭੋਗ 15 ਮਈ ਨੂੰ ਪਾਏ ਜਾਣਗੇ।

ਪਰਮਜੀਤ ਦੇ ਭਰਾ ਬਲਦੇਵ ਸਿੰਘ ਫੌਜੀ ਦਾ ਕਹਿਣਾ ਹੈ ਕਿ ਪਰਿਵਾਰ ਨੇ ਪਿਛਲੇ 37 ਸਾਲਾਂ ਤੋਂ ਅੱਤਵਾਦੀ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਨੂੰ ਨਹੀਂ ਦੇਖਿਆ ਹੈ। ਉਨ੍ਹਾਂ ਨੂੰ ਪਰਮਜੀਤ ਦੀ ਮੌਤ ਬਾਰੇ ਖ਼ਬਰਾਂ ਤੋਂ ਹੀ ਪਤਾ ਲੱਗਾ।

ਜਿਸ ਤੋਂ ਬਾਅਦ ਪਰਿਵਾਰ ਚਾਹੁੰਦਾ ਸੀ ਕਿ ਉਸ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ। ਪਰ ਹੁਣ ਜਦੋਂ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ ਤਾਂ ਪਰਿਵਾਰ ਵੱਲੋਂ ਉਸ ਦੀ ਅੰਤਿਮ ਅਰਦਾਸ ਪਿੰਡ ਵਿੱਚ ਹੀ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੜ ਦਾ ਅੰਤਿਮ ਸਸਕਾਰ ਲਾਹੌਰ ਦੇ ਬਾਬੂ-ਸਾਬੂ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ। ਜਿੱਥੇ ਗੁਰਦੁਆਰਾ ਸ਼ਾਹੀ ਸਿੰਘ ਸਿੰਘਣੀਆ ਦੇ ਗ੍ਰੰਥੀ ਰਣਜੀਤ ਸਿੰਘ ਫਾਨੀ ਨੇ ਸਸਕਾਰ ਤੋਂ ਪਹਿਲਾਂ ਅੰਤਿਮ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਗ੍ਰੰਥੀ ਰਣਜੀਤ ਸਿੰਘ ਭੈਣੀ ਪਹਿਲਾਂ ਤਾਂ ਅੰਤਿਮ ਅਰਦਾਸ ਲਈ ਤਿਆਰ ਨਹੀਂ ਸਨ, ਅਖੀਰ ਵਿੱਚ ਮੂੰਹ ਢੱਕ ਕੇ ਸਮਾਗਮ ਵਿੱਚ ਪੁੱਜੇ ਅਤੇ ਅਰਦਾਸ ਕੀਤੀ।

ਜਦੋਂ ਭਾਰਤ ਸਰਕਾਰ ਨੇ ਟਾਡਾ ਅਤੇ ਯੂਏਪੀਏ ਵਰਗੀਆਂ ਧਾਰਾਵਾਂ ਲਗਾ ਕੇ ਪਰਮਜੀਤ ਦੀ ਭਾਲ ਸ਼ੁਰੂ ਕੀਤੀ ਤਾਂ ਉਹ ਪਾਕਿਸਤਾਨ ਜਾ ਕੇ ਲੁਕ ਗਿਆ। ਆਈਐਸਆਈ ਨੇ ਉਸ ਨੂੰ ਰਹਿਣ ਲਈ ਸੁਰੱਖਿਅਤ ਘਰ ਅਤੇ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ ਪਰ ਲੰਮਾ ਸਮਾਂ ਭਾਰਤ ਤੋਂ ਦੂਰ ਰਹਿਣ ਤੋਂ ਬਾਅਦ ਪੰਜਾਬ ਵਿੱਚ ਉਸ ਦਾ ਨੈੱਟਵਰਕ ਘਟਦਾ ਜਾ ਰਿਹਾ ਸੀ।

ਲਖਬੀਰ ਲੰਡਾ ਅਤੇ ਅੱਤਵਾਦੀ ਹਰਵਿੰਦਰ ਸੰਧੂ ਉਰਫ ਰਿੰਦਾ ਦਾ ਕੰਮ ਆਈ.ਐੱਸ.ਆਈ. ਨੂੰ ਜ਼ਿਆਦਾ ਨਤੀਜੇ ਦੇ ਰਿਹਾ ਸੀ। ਸੁਣਨ ਵਿੱਚ ਆਇਆ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀਆਂ ਨੇ ਪਰਮਜੀਤ ਸਿੰਘ ਨੂੰ ਹਟਾ ਕੇ ਆਪਣਾ ਬੋਝ ਘੱਟ ਕਰ ਲਿਆ ਹੈ। ਇਸੇ ਕਰਕੇ ਪਿਛਲੇ ਤਿੰਨ ਦਿਨਾਂ ਤੋਂ ਪਰਮਜੀਤ ਦੇ ਕਤਲ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ।

ਪਰਮਜੀਤ ਸਿੰਘ ਨੂੰ ਬੀਤੇ ਸ਼ਨੀਵਾਰ ਸਵੇਰੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਪਰਮਜੀਤ ਸਿੰਘ ਲਾਹੌਰ ਦੇ ਜੌਹਰ ਟਾਊਨ ਸਥਿਤ ਸਨਫਲਾਵਰ ਸੋਸਾਇਟੀ ਵਿਖੇ ਆਪਣੇ ਸੁਰੱਖਿਆ ਗਾਰਡ ਨਾਲ ਸਵੇਰ ਦੀ ਸੈਰ ਕਰ ਰਿਹਾ ਸੀ। ਉਦੋਂ ਨੌਜਵਾਨ ਬਾਈਕ ‘ਤੇ ਆਏ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਪਰਮਜੀਤ ਸਿੰਘ ਦੇ ਸਿਰ ‘ਤੇ ਹੀ ਗੋਲੀ ਲੱਗੀ ਸੀ ਅਤੇ ‘ਤੇ ਗੋਲੀ ਚਲਾਉਣ ਵਾਲਾ ਵਿਅਕਤੀ ਪੇਸ਼ੇਵਰ ਅਤੇ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...