September 20, 2026, 1:31 pm
----------- Advertisement -----------
HomeNewsBreaking NewsParis Olympics: ਫਾਈਨਲ 'ਚ ਪਹੁੰਚਣ ਤੋਂ ਬਾਅਦ ਵਿਨੇਸ਼ ਨੇ ਕੀਤੀ ਮਾਂ ਨਾਲ...

Paris Olympics: ਫਾਈਨਲ ‘ਚ ਪਹੁੰਚਣ ਤੋਂ ਬਾਅਦ ਵਿਨੇਸ਼ ਨੇ ਕੀਤੀ ਮਾਂ ਨਾਲ ਗੱਲਬਾਤ; ਪੜ੍ਹੋ ਕੀ ਕਿਹਾ

Published on

----------- Advertisement -----------

ਵਿਨੇਸ਼ ਫੋਗਾਟ ਨੇ ਸੋਮਵਾਰ ਨੂੰ ਪੈਰਿਸ ਓਲੰਪਿਕ ਦੇ ਫਾਈਨਲ ‘ਚ ਪਹੁੰਚ ਕੇ ਇਤਿਹਾਸ ਰਚ ਦਿੱਤਾ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ। ਉਸ ਨੇ ਔਰਤਾਂ ਦੇ 50 ਕਿਲੋ ਭਾਰ ਵਰਗ ਦੇ ਸੈਮੀਫਾਈਨਲ ਵਿੱਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਇਸ ਮੈਚ ਨੂੰ ਜਿੱਤਣ ਤੋਂ ਬਾਅਦ ਵਿਨੇਸ਼ ਨੇ ਆਪਣੀ ਮਾਂ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਅਤੇ ਇਕ ਖਾਸ ਵਾਅਦਾ ਕੀਤਾ। ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਫਾਈਨਲ ‘ਚ ਪਹੁੰਚਣ ਤੋਂ ਬਾਅਦ ਵਿਨੇਸ਼ ਨੇ ਵੀਡੀਓ ਕਾਲ ਰਾਹੀਂ ਆਪਣੀ ਮਾਂ ਨਾਲ ਗੱਲ ਕੀਤੀ। ਇਸ ਵੀਡੀਓ ਨੂੰ ਵਿਸ਼ਵ ਕੁਸ਼ਤੀ ਦੇ ਸਿਖਰ ਸੰਗਠਨ ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ਤੋਂ ਸਾਂਝਾ ਕੀਤਾ ਹੈ। ਵੀਡੀਓ ‘ਚ ਵਿਨੇਸ਼ ਆਪਣੀ ਮਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਦੀ ਦਿਖਾਈ ਦੇ ਰਹੀ ਹੈ।
ਵਿਨੇਸ਼ ਨੇ ਮਾਂ ਵੱਲ ਹੱਥ ਹਿਲਾ ਕੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ- “ਮੈਂ ਗੋਲਡ ਲਿਆਉਣਾ ਹੈ।” ਇਸ ਵੀਡੀਓ ‘ਚ ਮਾਂ ਵੀ ਉਨ੍ਹਾਂ ਨੂੰ ਹੌਸਲਾ ਦਿੰਦੀ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਵਿਨੇਸ਼ ਦਾ ਫਾਈਨਲ ਵਿੱਚ ਅਮਰੀਕਾ ਦੀ ਸਾਰਾਹ ਐਨ ਹਿਲਡੇਬ੍ਰਾਂਡ ਨਾਲ ਮੁਕਾਬਲਾ ਹੋਵੇਗਾ। ਇਸ ਅਮਰੀਕੀ ਪਹਿਲਵਾਨ ਨੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਉਸਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਵੀ ਜਿੱਤੇ ਹਨ। ਇਹ ਮੈਚ ਦੇਰ ਰਾਤ 12:30 ਵਜੇ (8 ਅਗਸਤ) ਨੂੰ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...