ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ। ਇਹ ਅਗਸਤ ਦੇ ਦੂਜੇ ਹਫ਼ਤੇ ਤੱਕ ਜਾਰੀ ਰਹੇਗਾ। ਨਿਊਜ਼ ਏਜੰਸੀ ਮੁਤਾਬਕ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੀ ਚੋਣ ਵੀ 18 ਜੁਲਾਈ ਨੂੰ ਹੀ ਹੋਣੀ ਹੈ।
ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਮੈਦਾਨ ਵਿੱਚ ਹਨ। ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਨਾਮਜ਼ਦਗੀਆਂ ਦਾ ਬੁੱਧਵਾਰ ਆਖਰੀ ਦਿਨ ਸੀ ਅਤੇ ਉਸ ਦਿਨ ਤੱਕ ਕੁੱਲ 115 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਇਨ੍ਹਾਂ ਵਿੱਚੋਂ 28 ਨੂੰ ਪੇਸ਼ ਕਰਦੇ ਸਮੇਂ ਹੀ ਰੱਦ ਕਰ ਦਿੱਤਾ ਗਿਆ ਸੀ।
----------- Advertisement -----------
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਹੋਇਆ ਐਲਾਨ
Published on
----------- Advertisement -----------
----------- Advertisement -----------











